ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਘਰਾਂ ਚ ਛਾਪੇਮਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੇ ਧਰਨੇ ਤੋਂ ਪਹਿਲਾਂ ਕਿਸਾਨਾਂ ਦੇ ਉੱਪਰ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਦੇਰ ਰਾਤ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਕਾਫੀ ਕਿਸਾਨ ਆਗੂਆਂ ਦੇ ਘਰ ਛਾਪੇਮਾਰੀ ਕੀਤੀ ਅਤੇ ਕਿਸਾਨਾਂ ਨੂ ਹਿਰਾਸਤ ਵਿੱਚ ਲਿਆ।
ਕਿਸਾਨਾਂ ਨੇ ਆਪਣੀਆਂ ਮੰਗਾਂ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਦੇ ਪੱਕੇ ਮੋਰਚੇ ਦਾ ਐਲਾਨ ਕੀਤਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਬੇਸਿੱਟਾ ਰਹੀ। ਕਿਸਾਨ ਆਗੂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੂੰ ਸਵੇਰੇ 4 ਵਜੇ ਟਾਂਡਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਕਿਰਤੀ ਕਿਸਾਨ ਯੂਨੀਅਨ ਨੇ ਫੇਸਬੁੱਕ ਉਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਪੋਸਟ ਵਿੱਚ ਦੱਸਿਆ ਗਿਆ ਹੈ ਕਿ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਦੇ ਘਰ 12 ਵਜੇ ਪੰਜਾਬ ਪੁਲਿਸ ਨੇ ਛਾਪੇਮਾਰੀ ਕੀਤੀ ਹੈ। 4 ਮਾਰਚ ਤੋਂ ਹੀ ਚੰਡੀਗੜ੍ਹ ਮੋਰਚੇ ਨੂੰ ਕੂਚ ਕਰੋ ਪੰਜਾਬ ਸਰਕਾਰ ਦੀ ਇਸ ਤਾਨਾਸ਼ਾਹੀ ਦੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਪੁਰਜ਼ੋਰ ਨਿਖੇਧੀ ਕੀਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *