ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅੱਜ ਵੀ ਅਲਰਟ ਜਾਰੀ

ਗੁਰਪ੍ਰੀਤ ਸਿੰਘ :-  ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਬਦਲਿਆ ਹੋਇਆ। ਹਰ ਰੋਜ਼ ਕਿਤੇ ਨਾ ਕਿਤੇ ਮੀਂਹ ਪੈ ਰਿਹਾ ਹੈ। ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਉੱਥੇ ਹੀ ਅੱਜ ਵੀ ਮੌਸਮ ਵਿਭਾਗ ਨੇ ਅੱਜ 6 ਜੂਨ ਨੂੰ 7 ਜ਼ਿਲ੍ਹਿਆਂ ਲਈ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ ਅਤੇ 3 ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਵੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਮੁਕਤਸਰ, ਬਠਿੰਡਾ, ਮਾਨਸਾ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਭਾਗ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਜੇਕਰ ਮੌਨਸੂਨ ਆਪਣੀ ਮੌਜੂਦਾ ਰਫ਼ਤਾਰ ਨਾਲ ਜਾਰੀ ਰਿਹਾ ਅਤੇ ਹਾਲਾਤ ਅਨੁਕੂਲ ਰਹੇ, ਤਾਂ ਇਹ 20 ਤੋਂ 25 ਜੂਨ ਦੇ ਵਿਚਕਾਰ ਪੰਜਾਬ ਵਿੱਚ ਦਾਖਲ ਹੋ ਸਕਦਾ ਹੈ। ਇਸ ਸਾਲ, ਪੰਜਾਬ ਵਿੱਚ ਮੌਨਸੂਨ ਦੀ ਬਾਰਿਸ਼ ਆਮ ਨਾਲੋਂ 8 ਤੋਂ 10 ਪ੍ਰਤੀਸ਼ਤ ਘੱਟ ਹੋਣ ਦੀ ਉਮੀਦ ਹੈ। ਦੱਖਣੀ-ਪੱਛਮੀ ਮਾਨਸੂਨ 5 ਜੂਨ, 2026 ਤੱਕ ਦੇਸ਼ ਦੇ ਦੱਖਣੀ ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮੌਨਸੂਨ ਗੋਆ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਉੱਤਰ-ਪੂਰਬੀ ਰਾਜਾਂ ਦੇ ਕੁਝ ਹੋਰ ਖੇਤਰਾਂ ਵਿੱਚ ਅੱਗੇ ਵਧ ਸਕਦਾ ਹੈ।

ਇਸ ਦੌਰਾਨ, ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਆਲੇ-ਦੁਆਲੇ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜੋ ਉੱਤਰੀ ਭਾਰਤ ਵਿੱਚ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀ-ਮੌਨਸੂਨ ਗਤੀਵਿਧੀਆਂ ਜੂਨ ਦੇ ਅੱਧ ਵਿੱਚ ਸ਼ੁਰੂ ਹੋ ਸਕਦੀਆਂ ਹਨ। ਇਸ ਸਮੇਂ ਦੌਰਾਨ, ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ

By Gurpreet Singh

Leave a Reply

Your email address will not be published. Required fields are marked *