ਗੁਰਪ੍ਰੀਤ ਸਿੰਘ :- ਪੰਜਾਬ ਦੇ 3 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨਾਂ ਦਾ ਮੌਸਮ
ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੀ ਗੱਲ ਕਰੀਏ ਤਾਂ 11 ਤੇ 12 ਅਗਸਤ ਨੂੰ ਕਿਸੇ ਵੀ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਇਨ੍ਹਾਂ 2 ਦਿਨਾਂ ਦੌਰਾਨ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
13 ਅਗਸਤ ਨੂੰ 3 ਜ਼ਿਲ੍ਹਿਆਂ- ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲ ਚਮਕਣ ਦੀ ਸੰਭਾਵਨਾ ਹੈ, ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਵੀ ਜ਼ਿਲ੍ਹੇ ‘ਚ ਕੋਈ ਵੀ ਅਲਰਟ ਨਹੀਂ ਹੈ। ਹਾਲਾਂਕਿ, ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 3.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ‘ਚ ਦਰਜ ਕੀਤਾ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਰਿਹਾ।
