ਪੰਜਾਬ ‘ਚ ਅੱਜ ਪਵੇਗਾ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਗੁਰਪ੍ਰੀਤ ਸਿੰਘ :- ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ (28 ਜੂਨ) ਤੋਂ ਲੈ ਕੇ 2 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਦੇ ਨਾਲ-ਨਾਲ ਇਨ੍ਹਾਂ ਦਿਨਾਂ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ, 28 ਜੂਨ ਤੋਂ 2 ਜੁਲਾਈ ਦੇ ਵਿਚਕਾਰ ਪੰਜਾਬ ਦੇ ਮੁੱਖ ਸ਼ਹਿਰਾਂ ਜਿਵੇਂ ਕਿ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਬਠਿੰਡਾ ਵਿੱਚ ਮੀਂਹ ਦਾ ਅਲਰਟ ਜਾਰੀ ਰਹੇਗਾ।

ਮੌਸਮ ਵਿਭਾਗ ਅਨੁਸਾਰ ਇਸ ਸਮੇਂ ਦੌਰਾਨ ਬਾਰਿਸ਼ ਦੇ ਨਾਲ-ਨਾਲ ਬੱਦਲ ਗਰਜਣ ਅਤੇ ਬਿਜਲੀ ਡਿੱਗਣ (ਚਮਕਣ) ਦੀ ਵੀ ਪੂਰੀ ਸੰਭਾਵਨਾ ਹੈ।

ਇਸ ਮੌਸਮ ਦੀ ਤਬਦੀਲੀ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

By Gurpreet Singh

Leave a Reply

Your email address will not be published. Required fields are marked *