ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ!

ਗੁਰਪ੍ਰੀਤ ਸਿੰਘ :- ਪੰਜਾਬ ਕਾਂਗਰਸ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਸੂਤਰਾਂ ਅਨੁਸਾਰ ਜਾਣਕਾਰੀ ਮਿਲ ਰਹੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੂੰ ਭੇਜ ਦਿੱਤਾ ਹੈ। ਪਰ ਅਜੇ ਤੱਕ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

ਹੁਣ ਪਾਰਟੀ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਨਾਂ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ। ਇਸ ਅਹੁਦੇ ਲਈ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਵੀ ਚਰਚਾ ਵਿੱਚ ਹਨ।

ਕਾਂਗਰਸ ਵੱਲੋਂ ਅਗਲੇ 24 ਤੋਂ 48 ਘੰਟਿਆਂ ਵਿੱਚ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਕੁਝ ਰਿਪੋਰਟਾਂ ਵਿੱਚ 2 ਅਕਤੂਬਰ ਨੂੰ ਐਲਾਨ ਹੋਣ ਦੀ ਸੰਭਾਵਨਾ ਵੀ ਦੱਸੀ ਗਈ ਹੈ। ਰਾਜਾ ਵੜਿੰਗ 2022 ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਸਨ ਅਤੇ ਕਰੀਬ ਸਾਢੇ ਚਾਰ ਸਾਲ ਇਸ ਅਹੁਦੇ ‘ਤੇ ਰਹੇ। ਇਹ ਬਦਲਾਅ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਣ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *