ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

ਗੁਰਪ੍ਰੀਤ ਸਿੰਘ :- ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਉੱਤੇ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੇ ਵਕੀਲ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਦੋ ਹਫ਼ਤਿਆਂ ਦੀ ਮੋਹਲਤ ਦਿੰਦਿਆਂ ਸਾਫ਼ ਕਰ ਦਿੱਤਾ ਕਿ ਇਸ ਤੋਂ ਬਾਅਦ ਹੋਰ ਸਮਾਂ ਨਹੀਂ ਮਿਲੇਗਾ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ‘ਚ ਵਿਸ਼ੇਸ਼ ਕੋਰਟ ਨੇ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਦਾਖ਼ਲਾ ਗੇਟ ਉੱਤੇ ਹੋਏ ਧਮਾਕੇ ਵਿੱਚ ਮਾਰੇ ਗਏ ਸਨ।

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਵਿਜੈ ਬਿਸ਼ਨੋਈ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਵਕੀਲ ਨੂੰ ਸਵਾਲ ਕੀਤਾ, ‘‘ਤੁਸੀਂ ਅਜੇ ਤੱਕ ਜਵਾਬ ਦਾਅਵਾ ਹਲਫ਼ਨਾਮਾ ਕਿਉਂ ਨਹੀਂ ਦਾਖਲ ਕੀਤਾ ? ਅਤੇ ਇਸ ਦੇ ਨਾਲ ਹੀ ਕੇਂਦਰ ਨੂੰ ਹਲਫ਼ਨਾਮਾ ਦਾਖਲ ਕਰਨ ਲਈ ਸਿਰਫ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਰਾਜੋਆਣਾ ਨੇ ਆਪਣੀ ਰਹਿਮ ਦੀ ਅਪੀਲ ਉੱਤੇ ਫੈਸਲਾ ਕਰਨ ਵਿੱਚ ਬੇਲੋੜੀ ਦੇਰੀ ਕਾਰਨ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਰਾਜੋਆਣਾ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਹੈ।

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਤੇ ਜਸਟਿਸ ਵਿਜੈ ਬਿਸ਼ਨੋਈ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਵਕੀਲ ਨੂੰ ਸਵਾਲ ਕੀਤਾ, ‘‘ਤੁਸੀਂ ਅਜੇ ਤੱਕ ਜਵਾਬ ਦਾਅਵਾ ਹਲਫ਼ਨਾਮਾ ਕਿਉਂ ਨਹੀਂ ਦਾਖਲ ਕੀਤਾ?’’ ਸਰਕਾਰੀ ਵਕੀਲ ਨੇ ਕਿਹਾ ਕਿ ਉਹ ਸੀਲਬੰਦ ਲਿਫ਼ਾਫੇ ਵਿੱਚ ਕੁਝ ਦਸਤਾਵੇਜ਼ ਕੋਰਟ ਅੱਗੇ ਰੱਖਣਾ ਚਾਹੁੰਦੇ ਹਨ। ਬੈਂਚ ਨੇ ਕਿਹਾ, ‘‘ਤੁਸੀਂ ਹਲਫ਼ਨਾਮੇ ਦੇ ਰੂਪ ’ਚ ਆਪਣਾ ਜਵਾਬ ਦਾਅਵਾ ਦਾਖ਼ਲ ਕਰੋ, ਨਹੀਂ ਤਾਂ ਰਾਜੋਆਣਾ ਦੇ ਦੋਸ਼ਾਂ ਨੂੰ ਨਿਰਵਿਵਾਦ ਮੰਨਿਆ ਜਾਵੇਗਾ। ਤੁਸੀਂ ਜੋ ਕੁਝ ਵੀ ਕਹਿਣਾ ਚਾਹੁੰਦੇ ਹੋ, ਉਸ ਲਈ ਹਲਫ਼ਨਾਮਾ ਦਾਖਲ ਕਰੋ।’’

ਰਾਜੋਆਣਾ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਰਚ 2012 ਵਿੱਚ ਪਟੀਸ਼ਨਰ ਵੱਲੋਂ ਰਹਿਮ ਦੀ ਅਪੀਲ ਦਾਖ਼ਲ ਕੀਤੀ ਗਈ ਸੀ, ਜੋ ਕਿ ਅਜੇ ਵੀ ਬਕਾਇਆ ਪਈ ਹੈ।

By Gurpreet Singh

Leave a Reply

Your email address will not be published. Required fields are marked *