ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੇ ਪੁੱਤਰ ਦੀ ਗੱਡੀ ਹਾਦਸਾਗ੍ਰਸਤ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਦੇ ਪੁੱਤਰ ਅਭਿਸ਼ੇਕ ਗੁਪਤਾ ਦੀ ਗੱਡੀ ਹਾਦਸਾਗ੍ਰਸਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਘਟਨਾ ‘ਚ ਅਭਿਸ਼ੇਕ ਗੁਪਤਾ ਅਤੇ ਹੋਰ ਕਾਰ ਸਵਾਰ ਵਿਅਕਤੀ ਬਾਲ ਬਾਲ ਬਚੇ।

ਦੱਸ ਦਈਏ ਕਿ ਅਭਿਸ਼ੇਕ ਆਪਣੀ ਲਗਜ਼ਰੀ ਕਾਰ ਵਿੱਚ ਦਿੱਲੀ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਰਾਜਪੁਰਾ ਜੀਟੀ ਰੋਡ ‘ਤੇ ਪੁੱਜੇ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਹ ਘਟਨਾ ਮੰਗਲਵਾਰ ਰਾਤ ਨੂੰ ਰਾਜਪੁਰਾ ਨੇੜੇ ਵਾਪਰੀ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਨੂੰ ਭਾਰੀ ਨੁਕਸਾਨ ਪਹੁੰਚਿਆ, ਪਰ ਰਾਹਤ ਦੀ ਗੱਲ ਇਹ ਰਹੀ ਕਿ ਅਭਿਸ਼ੇਕ ਗੁਪਤਾ ਅਤੇ ਕਾਰ ਵਿੱਚ ਸਵਾਰ ਬਾਕੀ ਸਾਰੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਦਸੇ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

By Gurpreet Singh

Leave a Reply

Your email address will not be published. Required fields are marked *