ਪਹਿਲਗਾਮ ਹਮਲੇ ਤੋਂ ਬਾਅਦ ਪੰਜਾਬ ‘ਚ ਰੈੱਡ ਅਲਰਟ, DGP ਨੇ ਸਖ਼ਤ ਹੁਕਮ ਜਾਰੀ ਕੀਤੇ

CM ਮਾਨ ਵੱਲੋਂ ਉੱਚ ਪੱਧਰੀ ਸੁਰੱਖਿਆ ਮੀਟਿੰਗ, ਕੇਂਦਰ ‘ਚ ਵੀ ਤਜਰਬੇਕਾਰਾਂ ਦੀ ਗੱਲਬਾਤ

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਹਮਲੇ ਤੋਂ ਬਾਅਦ, ਸੂਬੇ ਭਰ ‘ਚ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਭੀੜਭਾੜ ਵਾਲੀਆਂ ਥਾਵਾਂ ‘ਤੇ ਸਖ਼ਤ ਜਾਂਚ ਦੇ ਹੁਕਮ ਦਿੱਤੇ ਹਨ। ਖਾਸ ਤੌਰ ‘ਤੇ ਜੰਮੂ-ਕਸ਼ਮੀਰ ਤੋਂ ਆ ਰਹੀਆਂ ਰੇਲਗੱਡੀਆਂ ਅਤੇ ਬੱਸਾਂ ‘ਤੇ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ।

ਇਸਦੇ ਨਾਲ ਹੀ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੁਰੱਖਿਆ ਦੀ ਸੰਭਾਵਤ ਚੁਣੌਤੀ ਨੂੰ ਲੈ ਕੇ ਬੁੱਧਵਾਰ ਸਵੇਰੇ 11 ਵਜੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ, ਜਿਸ ‘ਚ ਸੂਬੇ ਦੇ ਅੰਦੇਸ਼ਿਆਂ ਅਤੇ ਨਵੇਂ ਐਕਸ਼ਨ ਪਲਾਨ ‘ਤੇ ਵਿਚਾਰ ਕੀਤਾ ਜਾਵੇਗਾ।

ਦੂਜੇ ਪਾਸੇ, ਪੰਜਾਬ ਪੁਲਿਸ ਨੇ ਪਠਾਨਕੋਟ ਸਣੇ ਸਾਰੇ ਸਰਹੱਦੀ ਇਲਾਕਿਆਂ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਪੁਲਿਸ ਵੱਲੋਂ ਵਾਹਨਾਂ ਦੀ ਜਾਂਚ, ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਅਤੇ ਚੌਕੀਆਂ ‘ਤੇ ਨਾਕਾਬੰਦੀਆਂ ਹੋ ਰਹੀਆਂ ਹਨ। ਮੰਗਲਵਾਰ ਦੇਰ ਰਾਤ ਇਹ ਅਭਿਆਨ ਹੋਰ ਤੀਜ਼ ਕਰ ਦਿੱਤਾ ਗਿਆ।

ਕੇਂਦਰ ‘ਚ ਭੀ ਹਲਚਲ, ਅਮਿਤ ਸ਼ਾਹ ਕਰ ਸਕਦੇ ਹਨ ਕਾਢਾ ਐਕਸ਼ਨ
ਸੂਤਰਾਂ ਅਨੁਸਾਰ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ ਸਾਊਦੀ ਅਰਬ ਦਾ ਦੌਰਾ ਵਿਚਕਾਰ ਛੱਡ ਕੇ ਭਾਰਤ ਵਾਪਸ ਆਏ, ਤਦ ਉਨ੍ਹਾਂ ਨੇ ਏਅਰਪੋਰਟ ‘ਤੇ ਹੀ ਐਨਐਸਏ ਅਜੀਤ ਡੋਭਾਲ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਹੋਰ ਸੁਰੱਖਿਆ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇੱਕ ਵੱਡੀ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਗਈ।

ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਘਟਨਾ ਸਥਾਨ – ਪਹਿਲਗਾਮ – ਦਾ ਦੌਰਾ ਵੀ ਕਰ ਸਕਦੇ ਹਨ। ਦਿੱਲੀ ‘ਚ ਹੋਈ ਸੁਰੱਖਿਆ ਸਮੀਖਿਆ ਮੀਟਿੰਗ ‘ਚ ਸੀਆਰਪੀਐਫ, ਬੀਐਸਐਫ, ਫੌਜ ਅਤੇ ਖੁਫੀਆ ਏਜੰਸੀਆਂ ਦੇ ਅਧਿਕਾਰੀ ਸ਼ਾਮਲ ਹੋਏ।

ਪਹਿਲਗਾਮ ਹਮਲੇ ਦੀ ਦਹਿਸ਼ਤ
ਮੰਗਲਵਾਰ ਦੁਪਹਿਰ 5 ਤੋਂ 6 ਅੱਤਵਾਦੀਆਂ ਨੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਏਕੇ-47 ਨਾਲ ਅੰਨ੍ਹੇਵਾਹ ਗੋਲੀਆਂ ਚਲਾਈਆਂ। ਹਮਲੇ ‘ਚ ਲਗਭਗ 28 ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਮਾਰੇ ਗਏ, ਜਦਕਿ ਦਰਜਨਾਂ ਲੋਕ ਜ਼ਖਮੀ ਹੋਏ।

ਦੇਸ਼ ਭਰ ‘ਚ ਇਸ ਹਮਲੇ ਖਿਲਾਫ਼ ਗੁੱਸਾ ਹੈ ਤੇ ਲੋਕਾਂ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਮਾਹਰ ਮੰਨ ਰਹੇ ਹਨ ਕਿ ਸਰਕਾਰ ਇਸ ਵਾਰ ਅੱਤਵਾਦ ਖ਼ਿਲਾਫ਼ ਫ਼ੈਸਲਾਕੁਨ ਐਕਸ਼ਨ ਦੀ ਤਿਆਰੀ ‘ਚ ਹੈ।

By Gurpreet Singh

Leave a Reply

Your email address will not be published. Required fields are marked *