ਪੰਜਾਬ ‘ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ‘ਚ…

ਜਲੰਧਰ/ਚੰਡੀਗੜ੍ਹ- ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਮੁਤਾਬਕ ਪੰਜਾਬ ‘ਚ 13 ਤੋਂ 16 ਜਨਵਰੀ 2026 ਤੱਕ ਸੰਘਣੀ ਧੁੰਦ ਤੇ ਕੜਾਕੇ ਦੀ ਠੰਡ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਰੈੱਡ, ਓਰੇਂਜ ਅਤੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ 13 ਜਨਵਰੀ ਯਾਨੀ ਅੱਜ ਲੋਹੜੀ ਵਾਲੇ ਦਿਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਬਠਿੰਡਾ ਅਤੇ ਮੁਕਤਸਰ ਵਿੱਚ ਓਰੇਂਜ ਅਲਰਜ ਹੈ।

ਇਸੇ ਤਰ੍ਹਾਂ 14 ਤੇ 15 ਜਨਵਰੀ ਨੂੰ ਹਾਲਾਤਾਂ ਵਿੱਚ ਕੁਝ ਖਾਸ ਸੁਧਾਰ ਦੇ ਸੰਕੇਤ ਨਹੀਂ ਹਨ। ਇਸ ਦਿਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਪੀਲਾ ਅਲਰਟ ਰਹੇਗਾ। 16 ਜਨਵਰੀ ਨੂੰ ਪੰਜਾਬ ਦੇ ਵੱਡੇ ਹਿੱਸੇ ਵਿੱਚ ਪੀਲਾ ਅਲਰਟ ਰਹੇਗਾ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ ਕੋਲਡ ਡੇ ਜਾਂ ਕੋਲਡ ਵੇਵ ਦੀ ਸਥਿਤੀ ਰਹਿ ਸਕਦੀ ਹੈ, ਜਿਸ ਕਾਰਨ ਆਮ ਜਨਜੀਵਨ, ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਦੱਸ ਦੇਈਏ ਕਿ ਆਉਣ ਵਾਲੇ ਦਿਨਾਂ ‘ਚ ਧੁੰਦ ਦੀ ਤੀਬਰਤਾ ਵਿੱਚ ਕੁਝ ਕਮੀ ਆ ਸਕਦੀ ਹੈ ਪਰ ਫਿਰ ਵੀ ਪੰਜਾਬ ਦੇ ਵੱਡੇ ਹਿੱਸੇ ਵਿੱਚ ਸੀਤ ਲਹਿਰ ਦਾ ਅਸਰ ਜਾਰੀ ਰਹੇਗਾ।

ਅੱਜ ਸਵੇਰੇ ਪੂਰੇ ਪਠਾਨਕੋਟ ਇਲਾਕੇ ਵਿੱਚ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਕੁਝ ਇਲਾਕਿਆਂ ਵਿੱਚ ਦ੍ਰਿਸ਼ਟੀ ਬਹੁਤ ਘੱਟ ਗਈ, ਜਿਸ ਕਾਰਨ ਡਰਾਈਵਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਥਿਤੀ ਅਜਿਹੀ ਸੀ ਕਿ ਸੜਕਾਂ ‘ਤੇ ਵਾਹਨਾਂ ਨੂੰ ਆਪਣੀਆਂ ਹੈੱਡਲਾਈਟਾਂ ਅਤੇ ਫੌਗ ਦੀਆਂ ਲਾਈਟਾਂ ਜਗਾ ਕੇ ਬਹੁਤ ਸਾਵਧਾਨੀ ਨਾਲ ਯਾਤਰਾ ਕਰਨੀ ਪਈ।

ਜਦੋਂ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਦੱਸਿਆ ਕਿ ਲੋਹੜੀ ਦੇ ਤਿਉਹਾਰ ‘ਤੇ ਸੰਘਣੀ ਧੁੰਦ ਨੇ ਦ੍ਰਿਸ਼ਟੀ ਨੂੰ ਕਾਫ਼ੀ ਘਟਾ ਦਿੱਤਾ ਸੀ, ਅਤੇ ਇਹ ਪਤੰਗ ਉਡਾਉਣ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਸੀ, ਜੋ ਆਮ ਤੌਰ ‘ਤੇ ਦਿਨ ਲਈ ਪਤੰਗ ਅਤੇ ਡੋਰ ਖਰੀਦਦੇ ਹਨ।

By Gurpreet Singh

Leave a Reply

Your email address will not be published. Required fields are marked *