ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ ਲਾਈਨਾਂ

ਅਮਰਨਾਥ ਯਾਤਰਾ 2026 ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਅੱਜ ਯਾਨੀ 15 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਰਜਿਸਟਰੇਸ਼ਨ ਦੇ ਪਹਿਲੇ ਹੀ ਦਿਨ ਵੱਖ-ਵੱਖ ਬੈਂਕਾਂ ਦੇ ਬਾਹਰ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲਿਆ। ਪੰਜਾਬ ਨੈਸ਼ਨਲ ਬੈਂਕ ਅਤੇ ਜੇਐਂਡਕੇ ਬੈਂਕ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਦੇਖੀ ਜਾ ਸਕਦੀ ਹੈ।

PunjabKesari

ਯਾਤਰਾ ‘ਤੇ ਜਾਣ ਦੇ ਇਛੁੱਕ ਸ਼ਰਧਾਲੂ ਜ਼ਰੂਰੀ ਦਸਤਾਵੇਜ਼ਾਂ ਨਾਲ ਰਜਿਸਟਰੇਸ਼ਨ ਫਾਰਮ ਲੈਣ ਅਤੇ ਜਮ੍ਹਾਂ ਕਰਵਾਉਣ ਲਈ ਬੈਂਕਾਂ ‘ਚ ਪਹੁੰਚ ਰਹੇ ਹਨ। ਇਸ ਵਾਰ ਵੀ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਸ ਨੂੰ ਲੈ ਕੇ ਸੁਰੱਖਿਆ ਅਤੇ ਸਿਹਤ ਸਹੂਲਤਾਂ ਨੂੰ ਪ੍ਰਸ਼ਾਸਨ ਚੌਕਸ ਨਜ਼ਰ ਆ ਰਿਹਾ ਹੈ। ਯਾਤਰਾ  ਲਈ ਮੈਡੀਕਲ ਸਰਟੀਫਿਕੇਟ ਜ਼ਰੂਰੀ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਦੀ ਸੁਰੱਖਿਆ ਯਕੀਨੀ ਕੀਤੀ ਜਾ ਸਕੇ। ਦੱਸਣਯੋਗ ਹੈ ਕਿ ਅਮਰਨਾਥ ਯਾਤਰਾ 3 ਜੁਲਾਈ 2026 ਤੋਂ ਸ਼ੁਰੂ ਹੋਵੇਗੀ ਅਤੇ ਇਸ ਦਾ ਸਮਾਪਨ ਰੱਖੜੀ ਵਾਲੇ ਦਿਨ ਹੋਵੇਗਾ।

PunjabKesari

By nishuthapar1

Leave a Reply

Your email address will not be published. Required fields are marked *