ਰੇਖਾ ਗੁਪਤਾ ਨੇ ਸੀ.ਐਮ ਅਹੁਦੇ ਦੀ ਚੱਕੀ ਸਹੁੰ- live! Video

ਨੈਸ਼ਨਲ ਟਾਈਮਜ਼ ਬਿਊਰੋ :- ਭਾਜਪਾ ਪਾਰਟੀ ਲਈ ਅੱਜ ਦਾ ਦਿਨ ਇਤਿਹਾਸਕ ਦਿਨ ਹੈ, ਕਿਉਂਕਿ ਭਾਜਪਾ 27 ਸਾਲਾਂ ਬਾਅਦ ਰਾਜਧਾਨੀ ‘ਚ ਸੱਤਾ ‘ਚ ਵਾਪਸ ਪਰਤੀ ਹੈ। ਭਾਜਪਾ ਵਿਧਾਇਕ ਰੇਖਾ ਗੁਪਤਾ ਨੂੰ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣਾਇਆ ਗਿਆ ਹੈ। ਦਿੱਲੀ ਦੇ ਰਾਮਲੀਲਾ ਗਰਾਊਂਡ ਵਿਚ ਰੇਖਾ ਗੁਪਤਾ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਦਿੱਲੀ ਦੇ ਉੱਪ ਰਾਜਪਾਲ ਵੀ. ਕੇ. ਸਕਸੈਨਾ ਨੇ ਉਨ੍ਹਾਂ ਨੂੰ ਅਹੁਦੇ ਦੇ ਸਹੁੰ ਚੁੱਕਾਈ। ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਮਗਰੋਂ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ। ਰੇਖਾ ਨਾਲ ਪ੍ਰਵੇਸ਼ ਵਰਮਾ, ਆਸ਼ੀਸ਼ ਸੂਦ, ਪੰਕਜ ਸਿੰਘ, ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ ਅਤੇ ਰਵਿੰਦਰ ਇੰਦਰਰਾਜ ਵੀ ਸਹੁੰ ਚੁੱਕੀ। ਰੇਖਾ ਦੇ ਸਹੁੰ ਚੁੱਕ ਸਮਾਰੋਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੰਚ ‘ਤੇ ਮੌਜੂਦ ਰਹੇ।

ਕੌਣ ਹੈ ਰੇਖਾ ਗੁਪਤਾ?

ਰੇਖਾ ਗੁਪਤਾ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਵਿਧਾਇਕ ਹੈ। ਉਹ ਇਸ ਸਮੇਂ ਦਿੱਲੀ ਭਾਜਪਾ ਦੀ ਜਨਰਲ ਸਕੱਤਰ ਹੈ ਅਤੇ ਭਾਜਪਾ ਦੇ ਮਹਿਲਾ ਮੋਰਚਾ ਦੀ ਕੌਮੀ ਮੀਤ ਪ੍ਰਧਾਨ ਵੀ ਹੈ। 50 ਸਾਲਾ ਰੇਖਾ ਦਾ ਜਨਮ 1974 ਵਿਚ ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿਚ ਸਥਿਤ ਪਿੰਡ ਨੰਦਗੜ੍ਹ ‘ਚ ਹੋਇਆ ਸੀ। ਰੇਖਾ ਗੁਪਤਾ ਨੇ ਦਿੱਲੀ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਬੰਦਨਾ ਕੁਮਾਰੀ ਨੂੰ ਹਰਾਇਆ ਸੀ।

By Rajeev Sharma

Leave a Reply

Your email address will not be published. Required fields are marked *