
ਨੈਸ਼ਨਲ ਟਾਈਮਜ਼ ਬਿਊਰੋ :- ਭਾਈ ਜਸਵੰਤ ਸਿੰਘ ਖਾਲਸਾ ਸਿੰਘ ਕੋਮ ਦੇ ਹੱਕਾਂ ਲਈ ਲੜਨ ਵਾਲੇ ਮਹੱਤਵਪੂਰਨ ਹਸਤੀਆਂ ਵਿੱਚੋਂ ਇੱਕ ਰਹੇ ਹਨ। ਹਾਲ ਹੀ ਵਿੱਚ, ਉਨ੍ਹਾਂ ਦੀ ਜ਼ਿੰਦਗੀ ਅਤੇ ਪੰਜਾਬੀਅਤ ਨਾਲ ਜੁੜੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣ ਰਹੀ ਇਕ ਫ਼ਿਲਮ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕੀਤਾ ਹੈ।
ਸਿੱਖ ਧਾਰਮਿਕ ਆਗੂ ਵੱਲੋਂ ਇਹ ਟਵੀਟ ਕਰਕੇ ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਕੇਂਦਰੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਫ਼ਿਲਮ ਨੂੰ ਤੁਰੰਤ ਰਲੀਜ਼ ਕੀਤਾ ਜਾਵੇ।
ਇਸ ਸਬੰਧ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ, ਨਰੇਂਦਰ ਮੋਦੀ, ਪ੍ਰਧਾਨ ਮੰਤਰੀ ਦੇ ਦਫ਼ਤਰ ਅਤੇ ਫ਼ਿਲਮ ਸਰਟੀਫਿਕੇਸ਼ਨ ਬੋਰਡ ਨੂੰ ਵੀ ਟੈਗ ਕਰਕੇ ਅਪੀਲ ਕੀਤੀ ਹੈ।
