ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਮੰਤਰੀ ਅਨਿਲ ਜੋਸ਼ੀ ਦਾ ਕਾਂਗਰਸ ਵਿੱਚ ਜਾਣਾ ਤੈਅ ਹੋ ਗਿਆ ਹੈ। ਜੋਸ਼ੀ ਕੱਲ੍ਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ। ਇਸ ਦਾ ਖੁਲਾਸਾ ਉਨ੍ਹਾਂ ਨੇ ਖੁਦ ਇੱਕ ਮੀਡੀਆ ਅਦਾਰੇ ਦੇ ਨਾਲ ਗੱਲਬਾਤ ਦੌਰਾਨ ਕੀਤਾ। ਅਨਿਲ ਜੋਸ਼ੀ ਨੇ ਕਿਹਾ ਕਿ ਉਹ ਭਲਕੇ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਜੋਸ਼ੀ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਰਾਹੁਲ ਗਾਂਧੀ ਅਤੇ ਕੇਸੀ ਵੇਨੂਗੋਪਾਲ ਦੇ ਨਾਲ ਮੀਟਿੰਗ ਦਿੱਲੀ ਵਿੱਚ ਹੋਈ ਸੀ। ਉਨ੍ਹਾਂ ਨੇ ਮੇਰਬੀ ਫ਼ੈਮਲੀ ਦਾ ਹਾਲ ਚਾਲ ਜਾਣਿਆ ਅਤੇ ਸਿਆਸੀ ਮੁੱਦਿਆਂ ਤੇ ਚਰਚਾ ਕੀਤੀ। ਮੈਂ ਉਦੋਂ ਹੀ ਮਨ ਬਣਾ ਲਿਆ ਸੀ ਕਿ ਮੈਂ ਕਾਂਗਰਸ ਵਿੱਚ ਜਾਵਾਂਗਾ। ਉਨ੍ਹਾਂ ਕਿਹਾ ਕਿ ਮੈਂ ਛੇ ਮਹੀਨੇ ਪਹਿਲਾਂ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ।
