ਸ਼੍ਰੀ ਅਨੰਦਪੁਰ ਸਾਹਿਬ 13 ਮਾਰਚ (ਨੈਸ਼ਨਲ ਟਾਈਮਜ਼ ਬਿਊਰੋ):- ਅੱਜ ਸ਼੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਦਾ ਦੂਜਾ ਪੜਾ ਤਖਤ ਸ੍ਰੀ ਕੇਸਗੜ ਸਾਹਿਬ ਤੋ ਅਖੰਡ ਪਾਠ ਸਾਹਿਬ ਆਰੰਭ ਕਰਕੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋ ਗਿਆ ਹੈ ਜਿਨਾਂ ਦੇ ਭੋਗ 15 ਮਾਰਚ ਨੂੰ ਸਵੇਰੇ 9 ਵਜੇ ਪਾਏ ਜਾਣਗੇ ਜਿਸ ਤੋਂ ਬਾਅਦ ਧਾਰਮਿਕ ਦੀਵਾਨ ਅਤੇ ਪੰਥ ਦੀਆਂ ਸਿਰਮੌਰ ਜਥੇਬੰਦੀ ਦੇ ਆਗੂ ਸਾਹਿਬਾਨ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ ਤੇ ਮਹੱਲੇ ਮਨਾਉਣ ਦੇ ਲਈ ਨਗਰ ਕੀਰਤਨ ਆਰੰਭ ਕੀਤਾ ਜਾਵੇਗਾ।
ਜੋ ਕਿ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇਗਾ ਹੋਲੇ ਮਹੱਲੇ ਦੇ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅੰਤਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਮੈਨੇਜਰ ਮਲਕੀਤ ਸਿੰਘ ਅਡੀਸ਼ਨਲ ਮੈਨੇਜਰ ਹਰਦੇਵ ਸਿੰਘ ਹੈਪੀ ਹਾਜ਼ਰ ਸਨ ਇਸ ਮੌਕੇ ਤੱਕ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਜਿੱਥੇ ਇੱਕ ਪਾਸੇ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਦੂਜੇ ਪਾਸੇ ਧਾਰਮਿਕ ਦੀਵਾਨ ਵੀ ਸਜਾਏ ਗਏ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਅਤੇ ਕਥਾਵਾਚਕ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤ ਨੂੰ ਇਤਿਹਾਸ ਨਾਲ ਜੋੜ ਰਹੀਆਂ ਹਨ ਦੂਜੇ ਪਾਸੇ ਸੰਗਤ ਤੇ ਦਿਲਾਂ ਵਿੱਚ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਤੇ ਸਤਿਕਾਰ ਵੇਖਣ ਨੂੰ ਮਿਲ ਰਿਹਾ ਹੈ ਜੋ ਕਿ ਲੰਬੀਆਂ ਲੰਬੀਆਂ ਕਤਾਰਾਂ ਦੇ ਵਿੱਚ ਨਤਮਸਤਕ ਹੋਣ ਲਈ ਆਪਣੀ ਬਾਰੀ ਦੀਆਂ ਉਡੀਕ ਕਰ ਰਹੀਆਂ ਹਨ ਸੰਗਤ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਗੁਰੂ ਘਰਾਂ ਵਿੱਚ ਖੁਸ਼ੀ ਪ੍ਰਾਪਤ ਕਰਨ ਦੇ ਲਈ ਮੱਥਾ ਟੇਕ ਰਹੀਆਂ ਹਨ ਬਾਈਟ ਅੰਤਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ
