ਨੈਸ਼ਨਲ ਟਾਈਮਜ਼ ਬਿਊਰੋ :- ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ (Amritpal Singh) ਦੇ 7 ਸਾਥੀਆਂ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਪੁਲਿਸ ਅੱਜ ਮੁੜ ਉਹਨਾਂ ਨੂੰ ਅਜਨਾਲਾ ਕੋਰਟ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ (Amritpal Singh) ਦੇ 7 ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚ ਦਲਜੀਤ ਸਿੰਘ ਕਾਹਨਵਾਲ, ਗੁਰਮੀਤ ਸਿੰਘ ਭਾਗਨਾ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ ਅਤੇ ਕੁਲਵੰਤ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਮਾਰਚ 2023 ਵਿੱਚ ‘ਵਾਰਿਸ ਪੰਜਾਬ ਦੇ’ ਸੰਗਠਨ ਦੀਆਂ ਗਤੀਵਿਧੀਆਂ ਅਤੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਤੋਂ ਬਾਅਦ NSA ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਬੀਤੀ 21ਮਾਰਚ ਨੂੰ ਉਹਨਾਂ ਨੂੰ ਅਜਨਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਕੋਰਟ ਨੇ ਉਹਨਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਸੀ। ਅੱਜ ਪੁਲਿਸ ਮੁੜ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਅਜਨਾਲਾ ਕੋਰਟ ਵਿੱਚ ਪੇਸ਼ ਕਰੇਗੀ।
ਅੰਮ੍ਰਿਤਪਾਲ ਦੇ 7 ਸਾਥੀਆਂ ਦਾ ਰਿਮਾਂਡ ਅੱਜ ਹੋ ਰਿਹਾ ਹੈ ਖ਼ਤਮ ; ਪੁਲਿਸ ਮੁੜ ਅਜਨਾਲਾ ਕੋਰਟ ‘ਚ ਕਰੇਗੀ ਪੇਸ਼
