
ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਵਿੱਚ ਹੋਈ ਉਪ ਚੋਣ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ, ਵਰਕਿੰਗ ਕਮੇਟੀ ਦੇ ਮੁਖੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਪ੍ਰਗਟ ਸਿੰਘ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਆਪਣੇ ਅਸਤੀਫੇ ਹਾਈ ਕਮਾਂਡ ਨੂੰ ਭੇਜ ਦਿੱਤੇ ਸਨ। ਜਿਸ ਤੋਂ ਬਾਅਦ ਹੁਣ ਹਾਈਕਮਾਂਡ ਨੇ ਤਿੰਨਾਂ ਆਗੂਆਂ ਦੇ ਅਸਤੀਫਿਆਂ ਨੂੰ ਮਨਜ਼ੂਰ ਕਰ ਲਿਆ ਹੈ।
ਗੌਰਤਲਬ ਹੈ ਕਿ ਚੋਣ ਹਾਰਨ ਤੋਂ ਤੁਰੰਤ ਬਾਅਦ, ਭਾਰਤ ਭੂਸ਼ਣ ਆਸ਼ੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਦੇ ਜਲੰਧਰ ਛਾਉਣੀ ਦੇ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਕਾਂਗਰਸ ਦੀ ਸੂਬਾ ਇਕਾਈ ਦੇ ਉਪ ਪ੍ਰਧਾਨ (ਮੀਤ ਪ੍ਰਧਾਨ) ਦੇ ਅਹੁਦੇ ਤੋਂ ਅਤੇ ਉਨ੍ਹਾਂ ਦੇ ਨਾਲ, ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

