ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਵਜੋਂ ਐਲਾਨ ਦਾ ਮਤਾ ਪੇਸ਼ ਕੀਤਾ ਗਿਆ। ਇਨ੍ਹਾਂ ਸ਼ਹਿਰਾਂ ਵਿੱਚ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਾਮਿਲ ਹਨ।
ਦੱਸਦਈਏ ਕਿ ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇੱਕ ਮਹੱਤਵਪੂਰਨ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗਲਿਆਰਾ, ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ ਹੈ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਹਨਾਂ ਨੇ ਵੀ ਕਿਹਾ ਅੱਜ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਪਰ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅਖੀਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਅਹਿਮ ਐਲਾਨ ਕਰਦਿਆਂ ਇਸ ਸਬੰਧੀ ਇੱਕ ਮਤਾ ਵਿਧਾਨ ਸਭਾ ਦੇ ਵਿੱਚ ਰੱਖਿਆ ਜਿਸ ਨੂੰ ਸਮੂਹ ਧਿਰਾਂ ਦੇ ਵੱਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ
ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਹੁਣ ਅਧਿਕਾਰ ਤੌਰ ਤੇ ਇਹ ਤਿੰਨੇ ਧਾਰਮਿਕ ਸ਼ਹਿਰ ਵਿੱਚ ਮੀਟ ਸ਼ਰਾਬ ਤੰਬਾਕੂ ਆਦ ਦੀਆਂ ਦੁਕਾਨਾਂ ਨਹੀਂ ਖੁੱਲ ਸਕਣੀਆਂ ਅਤੇ ਨਾ ਹੀ ਇਹਨਾਂ ਨੂੰ ਇਹਨਾਂ ਦੀ ਵਰਤੋਂ ਕੀਤੀ ਜਾ ਸਕੇਗੀ।
