ਪੰਜਾਬ ਯੂਨਵਰਸਿਟੀ ਦੇ ਮਾਮਲੇ ਸਮੇਤ ਹੁਣ ਰਾਜਧਾਨੀ ਚੰਡੀਗੜ੍ਹ ਦੇ ਮਸਲੇ ‘ਤੇ ਕੇਂਦਰ ਦੇ ਫੈਸਲੇ ਨੇ ਪੰਜਾਬ ਨੂੰ ਨਵੇਂ ਸੰਘਰਸ਼ ਦੇ ਰਾਹ ਪਾਇਆ – ਬੀਬੀ ਜਗੀਰ ਕੌਰ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਜਾਰੀ ਆਪਣੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਪ੍ਰਾਪਤੀ ਦੇ ਸੰਘਰਸ਼ ਵਿੱਚ ਬੇਮਿਸਾਲ ਯੋਗਦਾਨ ਪਾਇਆ, ਅਜ਼ਾਦੀ ਤੋਂ ਬਾਅਦ ਹੁਣ ਤੱਕ ਦੇਸ਼ ਦੀ ਆਰਥਿਕਤਾ ਅਤੇ ਤਰੱਕੀ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਨਹੀਂ ਵੇਖਿਆ ਜਾ ਸਕਦਾ। ਬੀਬੀ ਜਗੀਰ ਕੌਰ ਨੇ ਜਾਰੀ ਆਪਣੇ ਬਿਆਨ ਵਿੱਚ ਕਿਹਾ ਕਿ ਸਮੇਂ-ਸਮੇਂ ਤੇ ਕੇਂਦਰੀ ਹਕੂਮਤਾਂ ਨੇ ਅਜਿਹੇ ਮੰਦਭਾਗੇ ਫੈਸਲੇ ਲਏ, ਜਿਸ ਨਾਲ ਪੰਜਾਬ ਦੇ ਹਿੱਤ ਸਿੱਧੇ ਰੂਪ ਵਿੱਚ ਨਾ ਸਿਰਫ ਪ੍ਰਭਾਵਿਤ ਹੋਏ ਸਗੋਂ ਕਈ ਫੈਸਲਿਆਂ ਨੇ ਪੰਜਾਬ ਦੇ ਹਿੱਤਾਂ ਨੂੰ ਕੁਚਲਣ ਦੀ ਕੋਸ਼ਿਸ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੀਬੀਐਮਬੀ ਵਿੱਚ ਪੰਜਾਬ ਦੀ ਸਥਾਈ ਭਾਗੀਦਾਰੀ, ਪਾਣੀਆਂ ਦੇ ਮਸਲੇ, ਪੰਜਾਬ ਯੂਨਵਰਸਿਟੀ ਦੇ ਮਾਮਲੇ ਸਮੇਤ ਹੁਣ ਰਾਜਧਾਨੀ ਚੰਡੀਗੜ੍ਹ ਦੇ ਮਸਲੇ ਉਪਰ ਕੇਂਦਰ ਦੇ ਫੈਸਲੇ ਨੇ ਪੰਜਾਬ ਨੂੰ ਨਵੇਂ ਸੰਘਰਸ਼ ਦੇ ਰਾਹ ਪਾ ਦਿੱਤਾ ਹੈ।

By Gurpreet Singh

Leave a Reply

Your email address will not be published. Required fields are marked *