ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਦੋਸ਼ਾਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ।
ਇਹ ਜਾਣਕਾਰੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
