ਘਰ ’ਚੋਂ 45 ਹਜ਼ਾਰ ਦੀ ਨਕਦੀ ਅਤੇ ਐੱਲ.ਈ.ਡੀ. ਕੀਤੀ ਚੋਰੀ

ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ ਸ਼ਹਿਰ ਦੇ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 5 ਵਿਖੇ ਚੋਰਾਂ ਵੱਲੋਂ ਦਿਨ-ਦਿਹਾੜੇ ਇਕ ਘਰ ਦੇ ਮੇਨ ਗੇਟ ਦਾ ਜਿੰਦਰਾ ਤੋੜ ਕੇ 45 ਹਜ਼ਾਰ ਰੁਪਏ ਦੀ ਨਕਦੀ ਅਤੇ ਇਕ ਐੱਲ.ਈ.ਡੀ. ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਗਗਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ 11 ਜੁਲਾਈ ਨੂੰ ਸਵੇਰੇ ਕਰੀਬ 11 ਵਜੇ ਆਪਣੇ ਘਰ ਦੇ ਮੇਨ ਗੇਟ ਨੂੰ ਜਿੰਦਰਾ ਲਗਾ ਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਗਿਆ ਸੀ। ਜਦੋਂ ਸ਼ਾਮ ਕਰੀਬ 5.30 ਵਜੇ ਵਾਪਸ ਆਪਣੇ ਘਰ ਆਇਆ ਤਾਂ ਵੇਖਿਆ ਕਿ ਉਸ ਦੇ ਘਰ ਦੇ ਮੇਨ ਗੇਟ ਦਾ ਜਿੰਦਰਾ ਟੁੱਟਾ ਹੋਇਆ ਸੀ ਅਤੇ ਅੰਦਰ ਕਮਰਿਆਂ ਨੂੰ ਲੱਗੇ ਜਿੰਦਰੇ ਵੀ ਟੁੱਟੇ ਹੋਏ ਸਨ। ਘਰ ’ਚੋਂ 50 ਇੰਚ ਦੀ ਐੱਲ.ਈ.ਡੀ. ਗਾਇਬ ਸੀ, ਜਦ ਕਿ ਅਲਮਾਰੀ ਵਿਚ ਰੱਖੇ 45 ਹਜ਼ਾਰ ਰੁਪਏ ਵੀ ਗਾਇਬ ਸਨ, ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ। ਉਸ ਨੇ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਜਾਂਚ ਕਰ ਕੇ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਦੇ ਹੋਏ ਨੁਕਸਾਨ ਦੀ ਪੂਰਤੀ ਕਰਵਾਈ ਜਾਵੇ।

By Gurpreet Singh

Leave a Reply

Your email address will not be published. Required fields are marked *