71 ਲੱਖ ਰੁਪਏ ਸਰਕਾਰੀ ਸਕੂਲਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੇ, ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਖੇਤਰ ਨੂੰ ਪਹਿਲੀ ਵਾਰੀ ਗੰਭੀਰਤਾ ਨਾਲ ਤਰਜੀਹ ਦਿੱਤੀ ਜਾ ਰਹੀ ਹੈ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਨਿਰੰਤਰ ਸੁਧਾਰ ਆ ਰਿਹਾ ਹੈ।

ਇਸੇ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੂਲੜ ਕਲਾਂ ਅਤੇ ਡੂਡੀਆਂ ਦੇ ਸਰਕਾਰੀ ਸਕੂਲਾਂ ਵਿੱਚ ਲਗਭਗ ₹71 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿਚ ਨਵੇਂ ਕਮਰੇ ਬਣਾਉਣ, ਮਰੰਮਤ ਕੰਮ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਸ਼ਾਮਿਲ ਹਨ।
ਮੰਤਰੀ ਗੋਇਲ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਪੰਜਾਬ ਵਿੱਚ ਸਿੱਖਿਆ ਖੇਤਰ ਨੇ ਜੋ ਉਚਾਈਆਂ ਛੂਹੀਆਂ ਹਨ, ਉਹ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਦੇਖਣ ਨੂੰ ਮਿਲੀਆਂ ਹਨ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਭਾਰਤ ਦੀਆਂ ਪ੍ਰਮੁੱਖ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਟਰੇਨਿੰਗ ਲਈ ਭੇਜਿਆ ਗਿਆ ਹੈ, ਜਿਸ ਕਾਰਨ ਇਨ੍ਹਾਂ ਦੀ ਪੜ੍ਹਾਈ ਦੀ ਗੁਣਵੱਤਾ ਨਵੇਂ ਆਸਮਾਨ ‘ਤੇ ਪਹੁੰਚੀ ਹੈ।
ਓਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਭਵਿੱਖ ਸਵਾਰਨ ਲਈ ਉਹ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਇਥੇ ਨਿਯੁਕਤ ਅਧਿਆਪਕ ਉੱਚ ਯੋਗਤਾ ਵਾਲੇ ਹੁੰਦੇ ਹਨ ਅਤੇ ਕਠੋਰ ਚੋਣ ਪ੍ਰਕਿਰਿਆ ਰਾਹੀਂ ਚੁਣੇ ਜਾਂਦੇ ਹਨ।
ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਅਗਾਊ ਤਰਜੀਹ ਦੇ ਰਹੀ ਹੈ ਅਤੇ ਕਿਸੇ ਵੀ ਕਮੀ ਜਾਂ ਸਮੱਸਿਆ ਨੂੰ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ।

By Gurpreet Singh

Leave a Reply

Your email address will not be published. Required fields are marked *