ਅੱਤਵਾਦ ਖ਼ਿਲਾਫ਼ ਲੜਾਈ ‘ਚ ਸ਼੍ਰੋਮਣੀ ਅਕਾਲੀ ਦਲ ਭਾਰਤ ਸਰਕਾਰ ਦੇ ਨਾਲ: ਸੁਖਬੀਰ ਬਾਦਲ\

ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਅੱਤਵਾਦ ਖ਼ਿਲਾਫ਼ ਛੇੜੀ ਗਈ ਫ਼ੈਸਲਾਕੁੰਨ ਲੜਾਈ ਨੂੰ ਨਵਾਂ ਮੋੜ ਦਿੰਦਿਆਂ ‘ਆਪ੍ਰੇਸ਼ਨ ਸਿੰਦੂਰ’ ਚਲਾਇਆ ਗਿਆ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ‘ਚ ਕਈ ਅੱਤਵਾਦੀ ਟਿਕਾਣਿਆਂ ‘ਤੇ Air Strike ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ ਇਸ ਆਪ੍ਰੇਸ਼ਨ ਲਈ ਭਾਰਤੀ ਫ਼ੌਜ ਨੂੰ ਸਲਾਮ ਕੀਤਾ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ OperationSindoor ਲਈ ਭਾਰਤੀ ਫ਼ੌਜ ਨੂੰ ਸਲਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਵਿਰੁੱਧ ਫੈਸਲਾਕੁੰਨ ਕਾਰਵਾਈ ਲਈ ਭਾਰਤ ਸਰਕਾਰ ਦੇ ਨਾਲ ਖੜ੍ਹੇ ਹਾਂ। 

ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਆਖ਼ਿਆ, “ਸ਼੍ਰੋਮਣੀ ਅਕਾਲੀ ਦਲ ਸਾਡੀਆਂ ਬਹਾਦਰ ਹਥਿਆਰਬੰਦ ਫੌਜਾਂ ਨੂੰ OperationSindoor ਲਈ ਸਲਾਮ ਕਰਦਾ ਹੈ। ਅਸੀਂ ਅੱਤਵਾਦ ਵਿਰੁੱਧ ਫੈਸਲਾਕੁੰਨ ਕਾਰਵਾਈ ਲਈ ਭਾਰਤ ਸਰਕਾਰ ਦੇ ਨਾਲ ਖੜ੍ਹੇ ਹਾਂ। ਜੈ ਹਿੰਦ!”

By Gurpreet Singh

Leave a Reply

Your email address will not be published. Required fields are marked *