ਗੁਰਪ੍ਰੀਤ ਸਿੰਘ :- ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਦੇ ਪਿੰਡ ਮੁਰਾਦਪੁਰ ਵਿਖੇ ਇਕ ਪ੍ਰਾਈਵੇਟ ਸਕੂਲ ਦੀ ਬਸ ਪਲਟਣ ਦੇ ਕਾਰਨ ਕੁੱਝ ਬੱਚੇ ਜਖਮੀ (Injured) ਹੋ ਗਏ ਹਨ ।
ਕਿਵੇਂ ਵਾਪਰਿਆ ਸੜਕ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਹੁਸਿ਼ਆਰਪੁਰ-ਦਸੂਹਾ ਸੜਕ ‘ਤੇ ਭਿੱਖੋਵਾਲ ਨੇੜੇ ਮੁਰਾਦਪੁਰ ਪਿੰਡ ਕੋਲ ਇੱਕ ਸਕੂਲ ਬੱਸ ਦੇ ਪਲਟਣ (overturning of the bus) ਦੀ ਜੋ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਦੇ ਚਲਦਿਆਂ ਸਿਰਫ਼ ਦੋ-ਤਿੰਨ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਇੱਕ ਵੱਡਾ ਹਾਦਸਾ ਟਲ ਗਿਆ, ਪਰ ਬੱਸ ਪਲਟਣ ਕਾਰਨ ਹਫੜਾ-ਦਫੜੀ ਮੱਚ ਗਈ ਅਤੇ ਲੋਕ ਮਦਦ ਲਈ ਮੌਕੇ ‘ਤੇ ਪਹੁੰਚ ਗਏ । ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਉਕਤ ਸੜਕ ਹਾਦਸਾ (Road accident) ਬਸ ਚਾਲਕ ਵਲੋਂ ਇਕ ਸਕੂਟਰ ਸਵਾਰ ਨੂੰ ਬਚਾਉਂਦਿਆਂ ਵਾਪਰਿਆ ਹੈ ।
ਘਟਨਾ ਦਾ ਪਤਾ ਚਲਦਿਆਂ ਹੀ ਪੁਲਸ ਤੇ ਪਿੰਡ ਵਾਸੀ ਪਹੁੰਚੇ ਮੌਕੇ ‘ਤੇ
ਉਕਤ ਵਾਪਰੇ ਸਕੂਲ ਬਸ ਸੜਕ ਹਾਦਸੇ ਦਾ ਪਤਾ ਚਲਦਿਆਂ ਹੀ ਪੁਲਸ ਅਧਿਕਾਰੀ ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ । ਜਿਨ੍ਹਾਂ ਫੌਰੀ ਕਾਰਵਾਈ ਕਰਦਿਆਂ ਬਸ ਵਿਚ ਸਵਾਰ 50 ਦੇ ਕਰੀਬ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਜਖਮੀ ਹੋਏ ਬੱਚਿਆਂ ਦਾ ਇਲਾਜ ਕਰਵਾਇਆ ।
