ਲੱਗ ਗਈਆਂ ਮੌਜਾਂ: ਪੰਜਾਬ ‘ਚ ਲਗਾਤਾਰ 3 ਛੁੱਟੀਆਂ, ਬੰਦ ਰਹਿਣਗੇ ਸਕੂਲ ਤੇ ਕਾਲਜ

ਜਲੰਧਰ – ਪੰਜਾਬ ‘ਚ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਦਰਅਸਲ 14 ਮਾਰਚ ਦਿਨ ਸ਼ੁੱਕਰਵਾਰ ਨੂੰ ਪੂਰੇ ਦੇਸ਼ ‘ਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ-ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਇਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 15 ਮਾਰਚ ਸ਼ਨੀਵਾਰ ਅਤੇ 16 ਮਾਰਚ ਐਤਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਹਫ਼ਤਾਵਾਰੀ ਛੁੱਟੀ ਰਹੇਗੀ। ਇਸ ਕਾਰਨ ਲੋਕਾਂ ਦੀਆਂ ਮੌਜਾਂ ਰਹਿਣਗੀਆਂ ਕਿਉਂਕਿ ਇਸ ਵਾਰ ਲੰਬਾ ਵੀਕੈਂਡ ਆ ਗਿਆ ਹੈ ਅਤੇ ਲੋਕ ਕਿਤੇ ਵੀ ਘੁੰਮਣ-ਫਿਰਨ ਦਾ ਪ੍ਰੋਗਰਾਮ ਬਣਾ ਸਕਦੇ ਹਨ।

ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਤੱਕ ਛੁੱਟੀ ਦਾ ਐਲਾਨ
ਉਥੇ ਹੀ ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ 13 ਤੋਂ 15 ਮਾਰਚ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਜਿਹੜੇ ਵਿੱਦਿਅਕ ਅਦਾਰਿਆਂ ਵਿਚ ਇਮਤਿਹਾਨ ਚੱਲ ਰਹੇ ਹਨ, ਉਨ੍ਹਾਂ ਲਈ ਇਹ ਹੁਕਮ ਲਾਗੂ ਨਹੀਂ ਹੋਣਗੇ। ਇਸ ਦੇ ਨਾਲ ਹੀ ਹੁਣ ਪੂਰੇ  ਬਲਾਕ ਅੰਦਰ ਵਿੱਦਿਅਕ ਅਦਾਰੇ 17 ਮਾਰਚ ਨੂੰ ਹੀ ਦੋਬਾਰਾ ਖੁੱਲ੍ਹਣਗੇ, ਕਿਉਂਕਿ 16 ਮਾਰਚ ਨੂੰ ਐਤਵਾਰ ਕਾਰਨ ਜਨਤਕ ਛੁੱਟੀ ਹੈ। 

ਹੋਲੇ-ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਦੇਸ਼ ਵਿਦੇਸ਼ ਤੋਂ ਇਥੇ ਨਤਮਸਤਕ ਹੋਣ ਲਈ ਪੁੱਜਦੇ ਹਨ। ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਵਿੱਦਿਅਕ ਅਦਾਰੇ ਸਰਕਾਰੀ ਅਤੇ ਪ੍ਰਾਈਵੇਟ ਜਿਨ੍ਹਾਂ ਵਿਚ ਇਮਤਿਹਾਨ ਨਹੀਂ ਚੱਲ ਰਹੇ ,ਉਨ੍ਹਾਂ ਵਿਚ 13 ਤੋਂ 15 ਮਾਰਚ ਤੱਕ ਛੁੱਟੀ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਹੁਕਮ ਜ਼ਿਲਾ ਸਿੱਖਿਆ ਅਫ਼ਸਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖ ਕੇ ਕੀਤੇ ਹਨ ਆਪਣੇ ਹੁਕਮਾਂ ਵਿਚ ਉਨ੍ਹਾਂ ਨੇ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਤੇ ਸੈਕੰਡਰੀ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਵਿਚ ਜਾਣ ਲਈ ਕੋਈ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਇਸ ਸਬੰਧੀ ਜਾਣੂੰ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਸਕਣ।

By Gurpreet Singh

Leave a Reply

Your email address will not be published. Required fields are marked *