ਅੰਮ੍ਰਿਤਸਰ, 11 ਮਈ 2025: ਭਾਰਤ ਅਤੇ ਪਾਕਿਸਤਾਨ ਦਰਮਿਆਨ ਹਾਲੀਆ ਤਣਾਅ ਅਤੇ ਸਰਹੱਦੀ ਹਾਲਾਤਾਂ ਦੇ ਚਲਦੇ, ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲ 12 ਮਈ (ਸੋਮਵਾਰ) ਨੂੰ ਪੂਰੀ ਤਰ੍ਹਾਂ ਬੰਦ ਰਹਿਣਗੇ।
ਅਧਿਆਪਕਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਆਪਣੇ ਘਰਾਂ ਤੋਂ ਹੀ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਇਹ ਵੀ ਸਾਫ ਕੀਤਾ ਗਿਆ ਹੈ ਕਿ ਕਿਸੇ ਵੀ ਅਧਿਆਪਕ ਨੂੰ ਸਕੂਲ ਨਾ ਬੁਲਾਇਆ ਜਾਵੇ ਅਤੇ ਸਕੂਲਾਂ ਨੂੰ ਫਿਜ਼ਿਕਲੀ ਤੌਰ ‘ਤੇ ਬੰਦ ਰੱਖਿਆ ਜਾਵੇ।
ਇਹ ਫੈਸਲਾ ਭਾਰਤ-ਪਾਕਿਸਤਾਨ ਸਰਹੱਦ ਉੱਤੇ ਤਣਾਅ ਦੇ ਚਲਦੇ ਸਾਵਧਾਨੀ ਵਜੋਂ ਲਿਆ ਗਿਆ ਹੈ। ਹਾਲਾਂਕਿ ਦੋਵਾਂ ਦੇਸ਼ਾਂ ਵੱਲੋਂ ਹਾਲ ਹੀ ਵਿੱਚ ਯੁੱਧਵਿਰਾਮ ਦੀ ਘੋਸ਼ਣਾ ਕੀਤੀ ਗਈ ਸੀ, ਪਰ ਸਰਹੱਦੀ ਇਲਾਕਿਆਂ ਵਿਚ ਅਜੇ ਵੀ ਸੁਰੱਖਿਆ ਨੂੰ ਲੈ ਕੇ ਚੌਕਸੀ ਬਣਾਈ ਹੋਈ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਰਾਜ ਦੇ ਸਾਰੇ ਸਿੱਖਿਆ ਸੰਸਥਾਨ 12 ਮਈ ਤੋਂ ਖੁੱਲ੍ਹ ਜਾਣਗੇ, ਪਰ ਅੰਮ੍ਰਿਤਸਰ ਜ਼ਿਲ੍ਹੇ ਲਈ ਇਹ ਆਦੇਸ਼ ਇੱਕ ਸਥਾਨਕ ਐਤਿਹਿਆਤ ਦੇ ਤੌਰ ‘ਤੇ ਦਿੱਤਾ ਗਿਆ ਹੈ।
