ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਅੱਜ ਦੂਜਾ ਦਿਨ, ਸੈਸ਼ਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ

ਚੰਡੀਗੜ੍ਹ :- 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਇਜਲਾਸ ਦੀ ਕਾਰਵਾਈ ਕੱਲ੍ਹ 22 ਅਕਤੂਬਰ ਤੋਂ ਸ਼ੁਰੂ ਹੋ ਗਈ ਹੈ। ਅੱਜ ਸੈਸ਼ਨ ਦਾ ਦੂਜਾ ਦਿਨ ਹੈ। 27 ਅਕਤੂਬਰ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਹੰਗਾਮਾ ਹੋਣ ਦੀ ਉਮੀਦ ਹੈ। ਵਿਰੋਧੀ ਦਿਰ ਵੱਲੋਂ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ‘ਤੇ ਘੇਰਿਆ ਜਾ ਸਕਦਾ ਹੈ।

ਸੈਸ਼ਨ ਦੌਰਾਨ, ਸਰਕਾਰੀ ਕਰਮਚਾਰੀਆਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦਾ ਵਿਰੋਧ ਕਰਨ ਵਾਲਾ ਮਤਾ ਵੀ ਪਾਸ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਰਵਿੰਦਰ ਝੋਟੇ ਦਾ ਮਾਮਲਾ ਵੀ ਭਾਰੀ ਰਹੇਗਾ।

ਪੰਜਾਬ ਵਿਧਾਨ ਸਭਾ ਵੱਲੋਂ ਸੈਸ਼ਨ ਦੇ ਪਹਿਲੇ ਦਿਨ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਤੇ ਸਾਬਕਾ ਖਿਡਾਰੀ ਪਰਮਿੰਦਰ ਸਿੰਘ ਝੋਟਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਵਿਦਿਆ ਕੌਰ ਅਤੇ ਇੱਕ ਗਰਭਵਤੀ ਔਰਤ ਸਮੇਤ ਅੱਠ ਮਜ਼ਦੂਰਾਂ, ਜਿਨ੍ਹਾਂ ਦੀ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ। ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

By Gurpreet Singh

Leave a Reply

Your email address will not be published. Required fields are marked *