ਮੋਹਾਲੀ ਦੇ Fortis ਹਸਪਤਾਲ ਸਣੇ ਕਈ ਸਕੂਲਾਂ ਨੂੰ ਮਿਲੀ ਉਡਾਉਣ ਦੀ ਧਮਕੀ

ਮੋਹਾਲੀ, (ਗੁਰਪ੍ਰੀਤ ਸਿੰਘ) :- ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੋਹਾਲੀ ਦੇ Fortis ਹਸਪਤਾਲ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਮੋਗਾ ਰੈਲੀ ਮਗਰੋਂ CM ਮਾਨ ਹਸਪਤਾਲ ‘ਚ ਫਿਰ ਤੋਂ ਦਾਖ਼ਲ ਹੋ ਗਏ ਸਨ।

ਇੰਨਾ ਹੀ ਨਹੀਂ ਨੇੜਲੇ ਸਕੂਲਾਂ ਨੂੰ ਵੀ ਧਮਕੀ ਮਿਲੀ ਹੈ ਤੇ ਇਸ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਧਮਕੀ ਮਿਲਣ ਮਗਰੋਂ ਸਕੂਲਾਂ ਨੂੰ ਖਾਲੀ ਕਰਾ ਦਿੱਤਾ ਗਿਆ ਹੈ। ਇਹ ਧਮਕੀ ਭਰੀ ਕਾਲ ਈ-ਮੇਲ ਜ਼ਰੀਏ ਮਿਲੀ ਹੈ। ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ‘ਤੇ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੀਐੱਮ ਮਾਨ ਜਿਥੇ ਮੋਗਾ ਰੈਲੀ ਵਿਚ ਸ਼ਾਮਲ ਹੁੰਦੇ ਹਨ ਜਦੋਂ ਕਿ ਉਹ ਸਵੇਰ ਤੋਂ ਫੋਰਟਿਸ ਦੇ ਹਸਪਤਾਲ ਵਿਚ ਦਾਖਲ ਸਨ ਤੇ ਛੁੱਟੀ ਮਿਲਣ ਮਗਰੋਂ ਵਿਸ਼ਾਲ ਰੈਲੀ ਵਿਚ ਸ਼ਾਮਲ ਹੁੰਦੇ ਹਨ ਤੇ ਫਿਰ ਦੁਬਾਰਾ ਸ਼ਾਮ ਨੂੰ ਮੁੱਖ ਮੰਤਰੀ ਨੂੰ ਫੋਰਟਿਸ ਹਸਪਤਾਲ ਵਿਚ ਦਾਖਲ ਹੁੰਦੇ ਹਨ। ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਈ ਸੀ। ਹੁਣ ਉਸੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਮਗਰੋਂ ਦਹਿਸ਼ਤ ਦਾ ਮਾਹੌਲ ਹੈ। ਸਕਿਓਰਿਟੀ ਵਧਾ ਦਿੱਤੀ ਗਈ ਹੈ ਤੇ ਪੁਲਿਸ ਵੱਲੋਂ ਹਰ ਥਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *