
ਬਟਾਲਾ – ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਦਿਆਂ ਕਈਆਂ ਨੂੰ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪਲਸ ਕੋਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਆਈ. ਸੰਤੋਖ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਤਿੰਦਰ ਸਿੰਘ ਵਾਸੀ ਪਿੰਡ ਦਾਲਮ ਨੂੰ 5.52 ਗ੍ਰਾਮ ਹੈਰੋਇਨ ਅਤੇ 1200 ਰੁਪਏ ਡਰੱਗ ਮਨੀ, ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਆਈ. ਨਿਸ਼ਾਨ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਸੋਨੂੰ ਕੁਮਾਰ ਵਾਸੀ ਪਿੰਡ ਰਾਊਵਾਲ ਨੂੰ 5 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ, ਥਾਣਾ ਕਾਦੀਆਂ ਦੇ ਏ. ਐੱਸ. ਆਈ. ਰਛਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਨੀਲ ਮਸੀਹ ਉਰਫ਼ ਨੋਨੀ ਵਾਸੀ ਪਿੰਡ ਕਾਹਲਵਾਂ ਨੂੰ 4 ਗ੍ਰਾਮ ਹੈਰੋਇਨ, ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਰਣਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਗਦੀਪ ਸਿੰਘ ਅਤੇ ਵਿਵੇਕ ਵਾਸੀਆਨ ਪਿੰਡ ਥਰੀਏਵਾਲ ਨੂੰ ਕ੍ਰਮਵਾਰ 3.86 ਤੇ 3.35 ਗ੍ਰਾਮ ਹੈਰੋਇਨ, ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐੱਸ. ਆਈ. ਰਵੇਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦਿਲਪ੍ਰੀਤ ਸਿੰਘ ਵਾਸੀ ਪਿੰਡ ਨੰਗਲ ਨੂੰ 8 ਗ੍ਰਾਮ ਹੈਰੋਇਨ ਅਤੇ ਕੰਪਿਊਟਰ ਕੰਡੇ ਅਤੇ ਜਸਬੀਰ ਸਿੰਘ ਵਸੀ ਪਿੰਡ ਚੀਮਾ ਖੁੱਡੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਉਕਤ ਕਾਬੂ ਕੀਤੇ ਵਿਅਕਤੀਆਂ ਵਿਰੁੱਧ ਇਨ੍ਹਾਂ ਨਾਲ ਸਬੰਧਤ ਉਪਰੋਕਤ ਵੱਖ-ਵੱਖ ਥਾਣਿਆਂ ਵਿਚ ਵੱਖ-ਵੱਖ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ।
