ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਦੇ ਸੰਬੰਧ ਵਿੱਚ ਬਣਾਈ ਗਈ ਕਮੇਟੀ ਤੋਂ ਹਟਾ ਦਿੱਤਾ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ।
ਇਸ ਵੀਡੀਓ ਵਿੱਚ ਡਾ. ਕਰਮਜੀਤ ਸਿੰਘ ਕਥਿਤ ਤੌਰ ‘ਤੇ ਆਰਐਸਐਸ ਮੁਖੀ ਮੋਹਨ ਭਾਗਵਤ ਨਾਲ ਗੱਲਬਾਤ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦਿਆਂ ਦਿਖਾਈ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਪ੍ਰਾਪਤ ਹੋਏ ਇਤਰਾਜ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਲਿਆ ਹੈ।