SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸਤਫਾ ਵਾਪਸ ਲੈਣ ਤੋਂ ਕੀਤਾ ਇਨਕਾਰ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸਤਫਾ ਵਾਪਸ ਲੈਣ ਤੋਂ ਕੀਤਾ ਇਨਕਾਰ

ਅੰਮ੍ਰਿਤਸਰ, 7 ਮਾਰਚ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਇਸਤਫਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਸਾਫ਼ ਕੀਤਾ ਕਿ ਉਹ SGPC ਪ੍ਰਧਾਨ ਦੀ ਜ਼ਿੰਮੇਵਾਰੀ ਛੱਡ ਚੁੱਕੇ ਹਨ ਅਤੇ ਹੁਣ 7 ਮੈਂਬਰੀ ਕਮੇਟੀ ਵਿੱਚ ਵੀ ਕਿਸੇ ਤਰ੍ਹਾਂ ਦੀ ਭੂਮਿਕਾ ਨਹੀਂ ਨਿਭਾਉਣਗੇ।

ਧਾਮੀ ਨੇ ਇਹ ਬਿਆਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਹੋਈ ਮੁਲਾਕਾਤ ਤੋਂ ਬਾਅਦ ਦਿੱਤਾ। ਉਨ੍ਹਾਂ ਨੇ ਕਿਹਾ ਕਿ, “ਮੈਂ ਜਥੇਦਾਰ ਸਾਹਿਬ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ਲਈ ਚੰਗੀਆਂ ਗੱਲਾਂ ਕੀਤੀਆਂ ਅਤੇ ਵਾਪਸੀ ਲਈ ਵੀ ਕਿਹਾ, ਪਰ ਹੁਣ ਮੇਰਾ ਫੈਸਲਾ ਅਟੱਲ ਹੈ।”

ਗ਼ੌਰਤਲਬ ਹੈ ਕਿ ਹਾਲ ਹੀ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਪੈਦਾ ਹੋਏ ਵਿਵਾਦ ਦੀ ਵਜ੍ਹਾ ਨਾਲ ਧਾਮੀ ਨੇ SGPC ਪ੍ਰਧਾਨ ਪਦ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, SGPC ਨੇ ਅਜੇ ਤੱਕ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

By Gurpreet Singh

Leave a Reply

Your email address will not be published. Required fields are marked *