ਹਰਨਾਮ ਸਿੰਘ ਖਾਲਸਾ ਨੇ ਐਸਜੀਪੀਸੀ ਪ੍ਰਧਾਨ ਨੂੰ ਖਾਲੀ ਹੱਥ ਮੋੜਿਆ, ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

ਹਰਨਾਮ ਸਿੰਘ ਖਾਲਸਾ ਨੇ ਐਸਜੀਪੀਸੀ ਪ੍ਰਧਾਨ ਨੂੰ ਖਾਲੀ ਹੱਥ ਮੋੜਿਆ, ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੂੰ ਮਨਾਉਣ ਦੀ ਕੋਸ਼ਿਸ਼ ਵਿੱਚ ਨਿਰਾਸ਼ਾ ਹੱਥ ਲੱਗੀ। ਹਰਨਾਮ ਸਿੰਘ ਖਾਲਸਾ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਹਰ ਹਾਲ ਵਿੱਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਜਾਰੀ ਰੱਖਣਗੇ।
ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਚੋਰੀ-ਛੁੱਪੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਸਿੱਖ ਕੌਮ ਪ੍ਰਵਾਨ ਨਹੀਂ ਕਰਦੀ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਐਸਜੀਪੀਸੀ ਨੂੰ ਚੇਤਾਵਨੀ ਦਿੱਤੀ ਕਿ ਜੇਕਰ 6 ਜੂਨ ਨੂੰ ਅਕਾਲ ਤਖਤ ਸਾਹਿਬ ਵਿਖੇ ਕੋਈ ਟਕਰਾਅ ਹੋਇਆ, ਤਾਂ ਇਸ ਦੀ ਪੂਰੀ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਵੇਗੀ।
ਹਰਨਾਮ ਸਿੰਘ ਖਾਲਸਾ ਨੇ ਇਹ ਵੀ ਕਿਹਾ ਕਿ ਐਸਜੀਪੀਸੀ ਦੀ ਇਹ ਕਾਰਵਾਈ ਸਿੱਖ ਸੰਸਥਾਵਾਂ ਦੀ ਸਾਖ ਨੂੰ ਢਾਹ ਲਾਉਣ ਵਾਲੀ ਹੈ ਅਤੇ ਸਿੱਖ ਸੰਗਤ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ਨੇ ਸਿੱਖ ਭਾਈਚਾਰੇ ਵਿੱਚ ਤਣਾਅ ਦੀ ਸਥਿਤੀ ਪੈਦਾ ਕਰ ਦਿੱਤੀ ਹੈ ਅਤੇ 6 ਜੂਨ ਨੂੰ ਸਥਿਤੀ ਗੰਭੀਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਫਿਲਹਾਲ ਕੋਈ ਬਿਆਨ ਨਹੀਂ ਦਿੱਤਾ। ਸਿੱਖ ਜਥੇਬੰਦੀਆਂ ਨੇ ਇਸ ਵਿਵਾਦ ਨੂੰ ਸੁਲਝਾਉਣ ਲਈ ਸੰਗਤ ਦੀ ਰਾਇ ਨਾਲ ਫੈਸਲਾ ਲੈਣ ਦੀ ਮੰਗ ਕੀਤੀ ਹੈ, ਤਾਂ ਜੋ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਅਤੇ ਸਿੱਖੀ ਸਿਦਕ ਨੂੰ ਬਰਕਰਾਰ ਰੱਖਿਆ ਜਾ ਸਕੇ।

By Gurpreet Singh

Leave a Reply

Your email address will not be published. Required fields are marked *