ਅੰਮ੍ਰਿਤਸਰ: ਪੁੰਛ ‘ਚ ਹੋ ਰਹੀਆਂ ਹਮਲਾਵਰ ਘਟਨਾਵਾਂ ਦੌਰਾਨ ਜਾਨ ਗਵਾਉਣ ਵਾਲੇ ਸਿੱਖਾਂ ਦੇ ਪਰਿਵਾਰਾਂ ਦੀ ਵਿੱਤੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਹਮਲਿਆਂ ਦੌਰਾਨ ਜਾਨ ਗਵਾਉਣ ਵਾਲੇ ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਸ਼ਖਸੀਅਤਾਂ ਸਾਡੇ ਕੋਲੋਂ ਪਿਛਲੇ ਸਮੇਂ ਦੌਰਾਨ ਰੁਖਸਤ ਹੋ ਗਈਆਂ। ਜੰਮੂ ਵਿੱਚ ਜਿੱਥੇ ਬੰਬ ਧਮਾਕੇ ਹੋਏ ਸਨ, ਉੱਥੇ ਸਿੱਖ ਭਾਈਚਾਰੇ ਨਾਲ ਸਬੰਧਤ ਚਾਰ ਸਾਡੇ ਵੀਰ ਸ਼ਹੀਦ ਹੋ ਗਏ। ਉਹਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

ਉਹਨੇ ਦੱਸਿਆ ਕਿ ਜਦੋਂ ਘਟਨਾ ਹੋਈ ਸੀ, ਤਾਂ ਸਾਡਾ ਸਕੱਤਰ ਉਥੇ ਗਿਆ ਸੀ। ਉਨ੍ਹਾਂ ਬੱਚਿਆਂ ਨੂੰ ਵੀ ਕਿਹਾ ਗਿਆ ਕਿ ਜੇ ਇਲਾਜ ਦੀ ਲੋੜ ਹੋਵੇ ਤਾਂ ਅਸੀਂ ਉਹਨਾਂ ਦਾ ਇਲਾਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਚ ਕਰਵਾ ਦੇਵਾਂਗੇ। ਪਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਇਲਾਜ ਠੀਕ ਢੰਗ ਨਾਲ ਹੋ ਰਿਹਾ ਹੈ, ਇਸ ਕਰਕੇ ਥਾਂ ਉਤੇ ਹੀ ਉਨ੍ਹਾਂ ਨੂੰ ਸਹਾਇਤਾ ਦਿੱਤੀ ਗਈ।
