ਪੰਜਾਬ ‘ਚ ਸ਼ਰਮਨਾਕ ਕਾਰਾ, ਮਾਸੂਮ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਤਰਨਤਾਰਨ- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਇਕ ਪਿੰਡ ਦੀ 4 ਸਾਲਾ ਮਾਸੂਮ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਥਾਣਾ ਸਦਰ ਤਰਨ ਤਰਨ ਦੀ ਪੁਲਸ ਨੇ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ ਹੇਠ ਮੁਲਜ਼ਮ ਨੂੰ ਨਾਮਜ਼ਦ ਕਰਦੇ ਉਸ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਦੀ ਮਾਤਾ ਨੇ ਥਾਣਾ ਸਦਰ ਤਰਨ ਤਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਡਾਕਟਰ ਦੀ ਦੁਕਾਨ ‘ਤੇ ਸਾਫ ਸਫਾਈ ਦਾ ਕੰਮ ਕਰਦਾ ਹੈ ਤੇ ਜਦੋਂ ਉਸ ਦਾ ਪਤੀ ਆਪਣੇ ਕੰਮ ’ਤੇ ਚਲਾ ਗਿਆ ਤਾਂ ਉਸ ਦੇ ਬੱਚੇ ਪਿੱਛੇ-ਪਿੱਛੇ ਚਲੇ ਗਏ, ਜਿਸ ਤੋਂ ਬਾਅਦ ਜਦੋਂ ਉਸ ਦਾ ਪਤੀ ਘਰ ਵਾਪਸ ਪਰਤਿਆ ਤਾਂ ਉਸ ਨੇ ਬੱਚਿਆਂ ਬਾਰੇ ਪੁੱਛਿਆ ਤੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ।

ਚਾਰ ਸਾਲਾ ਬੱਚੀ ਨੂੰ ਜਦੋਂ ਆਵਾਜ਼ਾਂ ਮਾਰੀਆਂ ਤਾਂ ਉਸ ਦੀ ਆਵਾਜ਼ ਇਕ ਘਰ ਦੇ ਅੰਦਰੋਂ ਆਈ। ਜਦੋਂ ਬੱਚੀ ਦੇ ਮਾਪਿਆਂ ਵੱਲੋਂ ਉਸ ਘਰ ਦਾ ਦਰਵਾਜ਼ਾ ਖੜਕਾਇਆ ਗਿਆ ਤਾਂ ਮੁਲਜ਼ਮ ਸੋਨੂੰ ਮੌਕੇ ਤੋਂ ਫਰਾਰ ਹੋ ਗਿਆ ਤੇ ਬੱਚੀ ਨਗਨ ਅਵਸਥਾ ’ਚ ਸੀ। ਥਾਣਾ ਸਦਰ ਦੇ ਮੁਖੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਵੱਲੋਂ ਮੁਲਜ਼ਮ ਸੋਨੂੰ ਖਿਲਾਫ ਪਰਚਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *