ਪੰਜਾਬ ‘ਚ ਸ਼ਰਮਨਾਕ ਘਟਨਾ! 55 ਸਾਲਾ ਫੁੱਫੜ ਨੇ ਮਾਸੂਮ ਭਤੀਜੀ ਨੂੰ ਸੁੰਨਸਾਨ ਥਾਂ ‘ਤੇ ਲਿਜਾ.

ਨੈਸ਼ਨਲ ਟਾਈਮਜ਼ ਬਿਊਰੋ :- ਇੱਥੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 55 ਸਾਲਾਂ ਦੇ ਫੁੱਫੜ ਨੇ 9 ਸਾਲਾ ਭਤੀਜੀ ਨਾਲ ਜਬਰ-ਜ਼ਿਨਾਹ ਵਰਗੀ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ। ਜਾਣਕਾਰੀ ਮੁਤਾਬਕ ਇਹ ਘਟਨਾ ਬਰਨਾਲਾ ਦੇ ਨੇੜਲੇ ਪਿੰਡ ਕੇਰੇ ਵਿਖੇ ਵਾਪਰੀ। ਇੱਥੇ ਪਰਵਾਸੀ ਮਜ਼ਦੂਰ ਦੀ ਚੌਥੀ ਕਲਾਸ ’ਚ ਪੜ੍ਹਦੀ 9 ਸਾਲਾ ਮਾਸੂਮ ਬੱਚੀ ਨਾਲ ਉਸ ਦੇ 55 ਸਾਲ ਦੇ ਫੁੱਫੜ ਨੇ ਹੀ ਜਬਰ-ਜ਼ਿਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ।

ਪੀੜਤ ਮਾਸੂਮ ਬੱਚੀ ਦੇ ਪਿਤਾ ਨੇ ਦੁਖੀ ਮਨ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਸਵੇਰੇ 7.30 ਵਜੇ ਦੇ ਕਰੀਬ ਕੁੜੀ ਨੂੰ ਉਸ ਦਾ ਫੁੱਫੜ ਲੱਸੀ ਲੈਣ ਦੇ ਬਹਾਨੇ ਆਪਣੇ ਨਾਲ ਨੇੜਲੇ ਪਿੰਡ ਲੈ ਗਿਆ। ਉੱਥੇ ਰਸਤੇ ’ਚ ਉਹ ਧੀ ਨੂੰ ਸੁੰਨਸਾਨ ਥਾਂ ‘ਤੇ ਲੈ ਗਿਆ, ਜਿੱਥੇ ਉਸ ਨੇ ਧੀ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਨਾਕ ਹਰਕਤ ਨੂੰ ਅੰਜਾਮ ਦਿੱਤਾ। ਪੀੜਤ ਕੁੜੀ ਦੇ ਪਿਤਾ ਨੇ ਪੁਲਸ ਪ੍ਰਸ਼ਾਸਨ ਤੋਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰ ਕੇ ਇਨਸਾਫ਼ ਦੀ ਗੁਹਾਰ ਲਾਈ ਹੈ।

ਇਸ ਮਾਮਲੇ ਸਬੰਧੀ ਪੁਲਸ ਥਾਣਾ ਸਦਰ ਬਰਨਾਲਾ ਦੇ ਐੱਸ. ਐੱਚ. ਓ. ਲਖਬੀਰ ਸਿੰਘ ਨੇ ਦੱਸਿਆ ਕਿ ਪੀੜਤ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਦੀ ਗ੍ਰਿਫ਼ਤਾਰੀ ਜਲਦ ਕਰ ਲਈ ਜਾਵੇਗੀ।

By Gurpreet Singh

Leave a Reply

Your email address will not be published. Required fields are marked *