ਪੰਜਾਬ ‘ਚ ਸ਼ਰਮਨਾਕ ਘਟਨਾ, ਗ੍ਰੰਥੀ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਲਾਹੀ ਪੱਗ ਤੇ …

ਸੁਲਤਾਨਪੁਰ ਲੋਧੀ-ਪਿੰਡ ਸੇਚਾਂ ਵਿਖੇ ਨਸ਼ਾ ਸਮੱਗਲਰਾਂ ਦੀ ਸ਼ਰੇਆਮ ਗੁੰਡਾਗਰਦੀ ਸਾਹਮਣੇ ਆਈ ਹੈ, ਜਿੱਥੇ ਨਸ਼ਾ ਸਮੱਗਲਰਾਂ ਵੱਲੋਂ ਪਿੰਡ ਦੇ ਗ੍ਰੰਥੀ ਨੂੰ ਕਮਰੇ ’ਚ ਬੰਧਕ ਬਣਾ ਕੇ ਕੁੱਟਮਾਰ ਕਰ ਦਿੱਤੀ ਗਈ। ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ’ਚ ਇਲਾਜ ਅਧੀਨ ਗ੍ਰੰਥੀ ਸਿੰਘ ਜੀਤ ਸਿੰਘ ਪੁੱਤਰ ਹਰਨੇਕ ਸਿੰਘ ਨਿਵਾਸੀ ਸੇਚਾਂ ਦੱਸਿਆ ਕਿ ਉਹ ਪਿਛਲੇ 13 ਸਾਲਾਂ ਤੋਂ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਪਿੰਡ ਸੇਚਾਂ ਵਿਖੇ ਗ੍ਰੰਥੀ ਦੇ ਤੌਰ ’ਤੇ ਸੇਵਾ ਨਿਭਾਅ ਰਿਹਾ ਹਾਂ।

ਬੀਤੇ ਦਿਨ ਪਿੰਡ ਦੇ ਹੀ 4 ਤੋਂ 5 ਵਿਅਕਤੀ ਜੋਕਿ ਨਸ਼ੇ ਦਾ ਧੰਦਾ ਕਰਦੇ ਹਨ, ਉਹ ਹਰ ਰੋਜ਼ ਗੁਰਦੁਆਰਾ ਸਾਹਿਬ ਦੇ ਅੰਦਰ ਗੱਡੀ ਖੜ੍ਹੀ ਕਰਕੇ ਚਲੇ ਜਾਂਦੇ ਸਨ। ਉਨ੍ਹਾਂ ਨੂੰ ਮੈਂ ਕਿਹਾ ਕਿ ਉਹ ਗੱਡੀ ਗੁਰਦੁਆਰਾ ਸਾਹਿਬ ਨਾ ਲਗਾਉਣ ਤਾਂ ਉਨ੍ਹਾਂ ਨੇ ਮੈਨੂੰ ਗੁਰਦੁਆਰਾ ਸਾਹਿਬ ਦੇ ਇਕ ਕਮਰੇ ਦੇ ਅੰਦਰ ਲਿਜਾ ਕੇ ਬੰਧਕ ਬਣਾ ਕੇ ਮੇਰੇ ਨਾਲ ਕੁੱਟਮਾਰ ਕੀਤੀ ਅਤੇ ਮੇਰੀ ਦਾੜੀ ਅਤੇ ਕੇਸਾਂ ਦੀ ਬੇਅਦਬੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਮੇਰੇ ’ਤੇ ਹਮਲਾ ਕਰਕੇ ਮੈਨੂੰ ਜ਼ਖ਼ਮੀ ਵੀ ਕੀਤਾ ਗਿਆ, ਜਿਸ ਕਾਰਨ ਉਸ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਹੈ।

PunjabKesari

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜਦੋਂ ਮੇਰੀ ਮਾਤਾ ਪ੍ਰੀਤਮ ਕੌਰ ਪਤਨੀ ਹਰਨੇਕ ਸਿੰਘ ਉਮਰ 75 ਸਾਲ ਮੈਨੂੰ ਛੁਡਾਉਣ ਲਈ ’ਚ ਆਈ ਤਾਂ ਉਨ੍ਹਾਂ ਨੇ ਮੇਰੀ ਮਾਤਾ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਅਤੇ ਉਸ ਦੀ ਬਾਂਹ ਟੁੱਟ ਗਈ। ਉਨ੍ਹਾਂ ਕਿਹਾ ਕਿ ਪਿੰਡ ’ਚ 6 ਤੋਂ 7 ਵਿਅਕਤੀ ਸ਼ਰੇਆਮ ਨਸ਼ੇ ਦਾ ਧੰਦਾ ਕਰਦੇ ਹਨ ਅਤੇ ਗੁੰਡਾਗਰਦੀ ਦਾ ਨੰਗਾ ਨਾਚ ਵੀ ਕਰਦੇ ਹਨ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਾਨੂੰ ਇਨਸਾਫ਼ ਦਵਾਇਆ ਜਾਵੇ ।

PunjabKesari

ਦੂਜੇ ਪਾਸੇ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮੇਰੇ ਵੱਲੋਂ ਚੌਂਕੀ ਇੰਚਾਰਜ ਨਾਲ ਗੱਲਬਾਤ ਕਰਕੇ ਪੀੜਤ ਦੇ ਬਿਆਨ ਕਲਮ ਬੰਦ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੀੜਤ ਗ੍ਰੰਥੀ ਸਿੰਘ ਨੂੰ ਇਨਸਾਫ਼ ਦਿਵਾਇਆ ਜਾਵੇਗਾ।

By Gurpreet Singh

Leave a Reply

Your email address will not be published. Required fields are marked *