SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

ਗੂਰਪ੍ਰੀਤ ਸਿੰਘ :- ਅੱਜ SGPC ਚੋਣਾਂ ਲਈ ਸੰਸਦ ਭਵਨ ਤੱਕ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਮਾਰਚਕੀਤਾ ਜਾਵੇਗਾ। ਇਸ ਸੰਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਵੱਲੋਂ ਸੰਸਦ ਭਵਨ ਤੱਕ ਰੋਸ ਮਾਰਚ ਕੀਤਾ ਜਾਵੇਗਾ। ਉਹ ਚੋਣਾਂ ‘ਚ ਦੇਰੀ ਨੂੰ ਲੈ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।

ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਅੱਜ 20 ਨਵੰਬਰ ਨੂੰ ਦਿੱਲੀ ਵਿੱਚ ਵੱਡਾ ਇਕੱਠ ਕਰਾਂਗੇ ਅਤੇ SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰਾਂਗੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਂ ’ਤੇ ਇੱਕ ਮੰਗ ਪੱਤਰ ਵੀ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਸੰਸਥਾ ਨੂੰ ਜਿਉਂਦਾ ਰੱਖਣ ਲਈ ਚੋਣ ਪ੍ਰਕਿਰਿਆ ਬਹੁਤ ਜ਼ਰੂਰੀ ਹੁੰਦੀ ਹੈ।

ਉਹਨਾਂ ਨੇ ਕਿਹਾ ਕਿ ਇਹ ਮਾਰਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ 20 ਨਵੰਬਰ ਨੂੰ SGPC ਇਜਲਾਸ ਵਿੱਚ ਸ਼ਾਮਲ ਹੋਣ ਦੀ ਥਾਂ ਦਿੱਲੀ ਵਿਖੇ ਸੰਸਦ ਭਵਨ ਦੇ ਬਾਹਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *