ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ 18 ਮਾਰਚ ਤੋਂ ਸ਼ੁਰੂ ਹੋਵੇਗੀ: ਇਕਬਾਲ ਸਿੰਘ ਝੂੰਦਾਂ

ਅੰਮ੍ਰਿਤਸਰ, 15 ਮਾਰਚ – ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ 2024 ਨੂੰ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ 18 ਮਾਰਚ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਭਰਤੀ ਪ੍ਰਕਿਰਿਆ ਦੀ ਸ਼ੁਰੂਆਤ ਕਰੇਗੀ।

ਇਕਬਾਲ ਸਿੰਘ ਝੂੰਦਾਂ, ਜੋ ਕਿ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਹਨ, ਨੇ ਇੱਕ ਵੀਡੀਓ ਜਾਰੀ ਕਰਕੇ ਸਮੂਹ ਸਿੱਖ ਸੰਗਤ, ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ 18 ਮਾਰਚ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਪੰਥ ਦੀਆਂ ਮੁੱਖ ਮੰਗਾਂ ਦੀ ਲੜਾਈ ਅਤੇ ਪੰਜਾਬ ਦੀ ਭਲਾਈ ਲਈ ਹੋ ਰਹੀ ਹੈ। ਜੋ ਵੀ ਆਗੂ ਜਾਂ ਵਰਕਰ ਕਿਸੇ ਕਾਰਨ ਸਾਥੋਂ ਵੱਖ ਹੋਏ ਸਨ, ਉਹ ਵੀ ਇਸ ਨਵੇਂ ਸ਼ੁਰੂਆਤ ਵਿੱਚ ਸ਼ਾਮਲ ਹੋਣ।”

ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ
ਇਕਬਾਲ ਸਿੰਘ ਝੂੰਦਾਂ ਨੇ ਅਪੀਲ ਕੀਤੀ ਕਿ ਸਾਰੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ, ਪੰਜਾਬ ਹਿਤੈਸ਼ੀ ਅਤੇ ਪੰਥ ਪ੍ਰਸਤ ਜਥੇਬੰਦੀਆਂ 18 ਮਾਰਚ ਨੂੰ ਵੱਡੀ ਗਿਣਤੀ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰੀ ਲਗਵਾਉਣ।

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਪ੍ਰਕਿਰਿਆ 18 ਮਾਰਚ ਤੋਂ ਸ਼ੁਰੂ ਹੋਵੇਗੀ: ਇਕਬਾਲ ਸਿੰਘ ਝੂੰਦਾਂ

ਉਨ੍ਹਾਂ ਕਿਹਾ, “ਇਹ ਨਵੀਂ ਭਰਤੀ ਸ਼੍ਰੋਮਣੀ ਅਕਾਲੀ ਦਲ ਨੂੰ ਦੁਬਾਰਾ ਮਜ਼ਬੂਤ ਬਣਾਉਣ ਦੀ ਇੱਕ ਕੋਸ਼ਿਸ਼ ਹੈ, ਜੋ ਕਿ ਪੰਜਾਬ ਅਤੇ ਸਿੱਖ ਪੰਥ ਦੀ ਆਵਾਜ਼ ਨੂੰ ਹੋਰ ਉੱਚਾ ਕਰੇਗੀ।”

ਇਸ ਭਰਤੀ ਦੀ ਸ਼ੁਰੂਆਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਤੇ ਆਦੇਸ਼ਾਂ ਅਨੁਸਾਰ ਹੋਵੇਗੀ। ਇਸ ਲਈ ਸਿੱਖ ਸੰਗਤ ਅਤੇ ਅਕਾਲੀ ਦਲ ਦੇ ਸਾਰੇ ਵਰਕਰਾਂ ਨੂੰ 18 ਮਾਰਚ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *