ਸ਼੍ਰੋਮਣੀ ਅਕਾਲੀ ਦਲ ਨੇ AAP ‘ਤੇ ਸਾਧਿਆ ਨਿਸ਼ਾਨਾ – “ਝੂਠ ਦਾ ਪਰਦਾਫਾਸ਼ ਹੋ ਗਿਆ”

ਸ਼੍ਰੋਮਣੀ ਅਕਾਲੀ ਦਲ ਨੇ AAP 'ਤੇ ਸਾਧਿਆ ਨਿਸ਼ਾਨਾ – "ਝੂਠ ਦਾ ਪਰਦਾਫਾਸ਼ ਹੋ ਗਿਆ"

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਬੁਰੀ ਤਰ੍ਹਾਂ ਹਰ ਹੋਈ ਜਿਸ ਤੋਂ ਬਾਅਦ ਇਹ ਪੰਜਾਬ ਦੀ 2027 ਦੀਆਂ ਚੋਣਾਂ ਨੂੰ ਲੈਕੇ ਕਿਹਾ ਜਾ ਰਿਹਾ ਹੈ ਕਿ ਆਪ ਨੂੰ ਪੰਜਾਬ ਵਿੱਚ ਵੀ ਹਰ ਮਿਲੇਗੀ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਐਡਵੋਕੇਟ ਅਰਸ਼ਦੀਪ ਸਿੰਘ ਕੇਲਰ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਝੂਠ ਦਾ ਪਰਦਾਫਾਸ਼ ਹੋਇਆ ਹੈ।

ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ “ਝੂਠ ਤੇ ਫਰੇਬ ਦੀਆਂ ਜੜ੍ਹਾਂ ਬਹੁਤੀਆਂ ਡੂੰਘੀਆਂ ਨਹੀਂ ਹੁੰਦੀਆਂ, ਜਿਸ ਤਰ੍ਹਾਂ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕੀਤੀ ਸੀ, ਅੱਜ ਦਿੱਲੀ ਵਿੱਚ ਤਾਂ ਉਸ ਝੂਠ ਦਾ ਪਰਦਾਫਾਸ਼ ਹੋ ਚੁੱਕਿਆ ਹੈ । ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਵੀ ਇਹਨਾਂ ਨੂੰ ਸ਼ੀਸ਼ਾ ਦਿਖਾ ਕੇ ਹਟਣਗੇ, ਕਿਉਂਕਿ ਦਿੱਲੀ ਦੀ ਤਰ੍ਹਾਂ ਇਹਨਾਂ ਦੀ ਲੀਡਰਸ਼ਿਪ ਨੇ ਪੰਜਾਬ ਨੂੰ ਵੀ ਲੁੱਟਣ ਅਤੇ ਤਬਾਹ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।”

By nishuthapar1

Leave a Reply

Your email address will not be published. Required fields are marked *