ਸ਼੍ਰੋਮਣੀ ਅਕਾਲੀ ਦੱਲ ਦੇ ਮਹਿੰਦਰ ਸਿੰਘ ਕੇਪੀ ਤੇ ਡਿੱਗਿਆ ਦੁੱਖਾਂ ਦਾ ਪਹਾੜ; ਭਿਆਨਕ ਸੜਕ ਹਾਦਸੇ ਚ ਹੋਈ 36 ਸਾਲਾਂ ਪੁੱਤ ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ’ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗਿਆ ਜਦੋ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਤੇਜ਼ ਰਫਤਾਰ ਕਾਰ ਨੇ ਫਾਰਚੂਨਰ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਕਾਰਨ ਮਹਿੰਦਰ ਸਿੰਘ ਕੇਪੀ ਦੇ ਪੁੱਤ ਰਿੱਚੀ ਕੇਪੀ ਦੀ ਇਸ ਹਾਦਸੇ ’ਚ ਮੌਤ ਹੋ ਗਈ। ਰਿੱਚੀ ਕੇਪੀ ਦੀ ਉਮਰ 36 ਸਾਲ ਸੀ। 

ਦੱਸ ਦਈਏ ਕਿ ਜਲੰਧਰ ਸ਼ਹਿਰ ਦੇ ਮਾਡਲ ਟਾਊਨ ਏਰੀਏ ’ਚ ਭਿਆਨਕ ਹਾਦਸਾ ਵਾਪਰਿਆ ਸੀ। ਇਸ ਹਾਦਸੇ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਦੱਸ ਦਈਏ ਕਿ ਰਿੱਚੀ ਕੇਪੀ ਮਹਿੰਦਰ ਕੇਪੀ ਦਾ ਇਕਲੌਤਾ ਪੁੱਤਰ ਸੀ। 

By Gurpreet Singh

Leave a Reply

Your email address will not be published. Required fields are marked *