ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦਾ ਅਸਤੀਫ਼ਾ ਨਾ-ਮਨਜ਼ੂਰ, 13 ਅਪ੍ਰੈਲ ਤੋਂ ਵੱਡੀ ਧਰਮ ਪ੍ਰਚਾਰ ਲਹਿਰ ਦਾ ਐਲਾਨ

6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਸੈਕਟਰ 5 ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਇਕੱਤਰਤਾ ਹੋਈ। ਇਸ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਦੇ ਹੋਏ, ਉਨ੍ਹਾਂ ਨੂੰ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਕਿਹਾ ਗਿਆ। ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਅੱਜ ਹੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਉਨ੍ਹਾਂ ਦੀ ਰਹਾਇਸ਼ ’ਤੇ ਜਾਕੇ ਇਹ ਜ਼ਿੰਮੇਵਾਰੀ ਸੰਭਾਲਣ ਦੀ ਅਪੀਲ ਕਰਨਗੇ।

ਅੰਤ੍ਰਿੰਗ ਕਮੇਟੀ ਨੇ ਹੋਲਾ ਮਹੱਲੇ ਮੌਕੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਵਾਸਤੇ ਇੱਕ ਅਕਾਦਮਿਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ। ਇਹ ਕਮੇਟੀ ਪੰਜਾਬ ਵਿੱਚ ਲੋੜੀਂਦੇ ਸੁਧਾਰਾਂ ਤੇ ਗੁਰਮੁਖੀ ਦੇ ਭਵਿੱਖ ਬਾਰੇ ਵਿਚਾਰ ਕਰੇਗੀ ਅਤੇ ਆਪਣੇ ਸੁਝਾਅ ਕੇਂਦਰ ਸਰਕਾਰ ਤੱਕ ਪਹੁੰਚਾਏਗੀ।

ਧਰਮ ਪ੍ਰਚਾਰ ਲਈ 13 ਅਪ੍ਰੈਲ ਵਿਸਾਖੀ ਨੂੰ ਵੱਡੀ ਲਹਿਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ। ਇਹ ਲਹਿਰ ਘਰ-ਘਰ ਤੱਕ ਧਰਮਿਕ ਜਾਗਰੂਕਤਾ ਪਹੁੰਚਾਉਣ ਲਈ ਚਲਾਈ ਜਾਵੇਗੀ। ਤਖ਼ਤ ਸਾਹਿਬਾਨਾਂ ’ਤੇ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਹੋਣਗੇ, ਜਿੱਥੇ ਹਜ਼ਾਰਾਂ ਸਿੱਖਾਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ।

ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਦਿਵਸ ਦੀ ਸ਼ਤਾਬਦੀ ਵੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ।

By Gurpreet Singh

Leave a Reply

Your email address will not be published. Required fields are marked *