ਪੰਜਾਬੀ ਸਿੰਗਰ ਗੁਲਾਬ ਸਿੱਧੂ ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ!

ਗੁਰਪ੍ਰੀਤ ਸਿੰਘ :- ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ, ਬਰਨਾਲਾ ਪੁਲਿਸ ਨੇ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਪੁਲਿਸ ਨੇ ਗੁਲਾਬ ਸਿੱਧੂ ਦੇ ਘਰ ਹੋਈ ਗੋਲੀਬਾਰੀ ਦੇ ਸੰਬੰਧ ‘ਚ ਸਵਰਗੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਸੌਦਾਗਰ ਸਿੰਘ ਨੂੰ ਖੰਨਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਦੱਸ ਦਈਏ ਕਿ ਸੌਦਾਗਰ ਸਿੰਘ ਵੀਰਵਾਰ ਨੂੰ ਖੰਨਾ ਦੇ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਪਹੁੰਚੇ ਸਨ। ਬਰਨਾਲਾ ਪੁਲਿਸ ਨੇ ਉਨ੍ਹਾਂ ਨੂੰ ਉੱਥੇ ਹਿਰਾਸਤ ਵਿੱਚ ਲੈ ਲਿਆ।

ਖੰਨਾ ਸਿਟੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ ਤੋਂ ਬਾਅਦ ਡੀਡੀਆਰ ਦਰਜ ਕੀਤਾ ਗਿਆ। ਪੁਲਿਸ ਹੁਣ ਸੌਦਾਗਰ ਸਿੰਘ ਤੋਂ ਪੁੱਛਗਿੱਛ ਕਰ ਰਹੀ ਹੈ। ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਪਹਿਲਾਂ ਖੰਨਾ ਵਿੱਚ ਗੋਲੀਬਾਰੀ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹਾਈ ਕੋਰਟ ਨੇ ਹਾਲ ਹੀ ਵਿੱਚ ਖੰਨਾ ਪੁਲਿਸ ਦੇ ਤਿੰਨ ਮਾਮਲਿਆਂ ਦੀ ਜਾਂਚ ਕਰਨ ਦੇ ਇੱਕ ਡੀਆਈਜੀ ਪੱਧਰ ਦੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਹਨ।

By Gurpreet Singh

Leave a Reply

Your email address will not be published. Required fields are marked *