ਸ਼੍ਰੋਮਣੀ ਅਕਾਲੀ ਦਲ ਨੇ 31 ਅਗਸਤ ਨੂੰ ਹੋਣ ਵਾਲੀ ‘ਫਤਿਹ ਰੈਲੀ’ ਕੀਤੀ ਮੁਲਤਵੀ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਵੱਲੋਂ 31 ਅਗਸਤ ਨੂੰ ਮੋਗਾ ਵਿਖੇ ਹੋਣ ਵਾਲੀ ਫਤਿਹ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ 31 ਅਗਸਤ ਨੂੰ ਮੋਗਾ ਵਿਖੇ ਹੋਣ ਵਾਲੀ ਫ਼ਤਹਿ ਰੈਲੀ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਗੜਦੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦੀ ਬਜਾਏ ਆਪਣੇ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਨਤਾ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, 28 ਅਗਸਤ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਦਿਵਸ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਹੋਵੇਗਾ।”

ਦੱਸ ਦਈਏ ਕਿ ਇਸ ਸਮੇ ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਮੌਸਮ ਵਿਭਾਗ ਵਲੋਂ ਅੱਜ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਹੈ। ਇਸਦਾ ਮਤਲਬ ਹੈ ਕਿ ਪੂਰੇ ਰਾਜ ਵਿੱਚ ਆਮ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *