ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

ਗੁਰਪ੍ਰੀਤ ਸਿੰਘ :- ਜਲੰਧਰ ਦੇ ਖੁਰਲਾ ਕਿੰਗਰਾ ਅਧੀਨ ਆਉਂਦੇ ਇਲਾਕੇ ਵਿਚ ਨੌਜਵਾਨ  ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ 18 ਸਾਲਾ ਰਾਜਨ ਦੇ ਰੂਪ ਵਿਚ ਹੋਈ ਹੈ। ਰਾਜਨ ਨੇ ਘਰ ਵਿਚ ਖ਼ੁਦਕੁਸ਼ੀ ਕਰਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ।  ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦਾ ਕੁਝ ਨੌਜਵਾਨਾਂ ਨਾਲ ਸੋਸ਼ਲ ਮੀਡੀਆ ‘ਤੇ ਵਿਵਾਦ ਹੋਇਆ ਸੀ, ਜਿਸ ਨੂੰ ਲੈ ਕੇ ਨੌਜਵਾਨ ਨੂੰ ਦੋ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਸਨ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ 10 ਤੋਂ 12 ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਉਨ੍ਹਾਂ ਨੇ ਰਾਜਨ ਦੀ ਮਾਂ ਨੂੰ ਕਿਹਾ ਕਿ ਉਹ ਰਾਜਨ ਨੂੰ ਕੁਝ ਨਹੀਂ ਕਹਿਣਗੇ ਪਰ ਸਿਰਫ਼ ਉਸ ਨਾਲ ਗੱਲ ਕਰਨਾ ਚਾਹੁੰਦੇ ਹਨ। 

ਇਸ ਦੌਰਾਨ ਜਦੋਂ ਨੌਜਵਾਨ ਰਾਜਨ ਨੂੰ ਲੈ ਕੇ ਗਏ ਤਾਂ ਰਾਜਨ ਨੇ ਨੌਜਵਾਨਾਂ ਕੋਲੋਂ ਮੁਆਫ਼ੀ ਮੰਗੀ। ਇਸ ਗੱਲ ਨੂੰ ਰਾਜਨ ਨੇ ਦਿਲ ‘ਤੇ ਲਗਾ ਲਿਆ, ਜਿਸ ਨੂੰ ਲੈ ਕੇ ਉਹ ਪਰੇਸ਼ਾਨ ਹੋਇਆ ਅਤੇ ਉਸ ਨੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਨੂੰ ਲੈ ਕੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਪਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਦੀ ਸੂਚਨਾ ਪਾ ਕੇ ਪੁਲਸ ਮੌਕੇ ਉਤੇ ਪਹੁੰਚੀ ਅਤੇ ਅਗਲੇਰੀ ਜਾਂਚ ਸ਼ੁਰੂ ਕੀਤੀ। 

ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਮ੍ਰਿਤਕ ਰਾਜਨ ਦੀ ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਰਾਜਨ ਦੀ ਮਾਂ ਨੇ ਦੱਸਿਆ ਕਿ ਬੀਤੇ ਦਿਨ 10 ਤੋਂ 12 ਨੌਜਵਾਨ ਘਰ ਆਏ ਅਤੇ ਪਹਿਲੀ ਮੰਜ਼ਿਲ ‘ਤੇ ਉਸ ਦੇ ਪੁੱਤਰ ਕੋਲ ਗਏ। ਇਸ ਦੌਰਾਨ ਨੌਜਵਾਨਾਂ ਨੇ ਉਸ ਦੇ ਪੁੱਤਰ ਨੂੰ ਪੈਰਾਂ ‘ਤੇ ਡਿੱਗ ਕੇ ਮੁਆਫ਼ੀ ਮੰਗਣ ਲਈ ਕਿਹਾ। ਇਸ ਤੋਂ ਬਾਅਦ ਪੁੱਤਰ ਉਨ੍ਹਾਂ ਦੇ ਪੈਰਾਂ ‘ਚ ਡਿੱਗ ਪਿਆ ਅਤੇ ਮੁਆਫ਼ੀ ਮੰਗੀ।

ਮ੍ਰਿਤਕ ਰਾਜਨ ਦੀ ਮਾਂ ਨੇ ਕਿਹਾ ਕਿ ਨੌਜਵਾਨ ਉਸ ਦੇ ਪੁੱਤਰ ਨਾਲ ਫੋਨ ‘ਤੇ ਗੱਲ ਕਰ ਰਹੇ ਸਨ। ਇਸ ਤੋਂ ਬਾਅਦ ਪੁੱਤਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਕ ਹੋਰ ਵਿਅਕਤੀ ਨੇ ਦੱਸਿਆ ਕਿ ਆਕਾਸ਼ ਨਾਮ ਦਾ ਇਕ ਨੌਜਵਾਨ ਅਤੇ ਹੋਰ ਨੌਜਵਾਨ ਘਰ ਆਏ ਸਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ। ਵਿਅਕਤੀ ਨੇ ਕਿਹਾ ਕਿ ਮੁਆਫ਼ੀ ਮੰਗਣ ਤੋਂ ਬਾਅਦ ਨੌਜਵਾਨਾਂ ਨੇ ਇਕ ਵੀਡੀਓ ਵੀ ਬਣਾਈ।

By Gurpreet Singh

Leave a Reply

Your email address will not be published. Required fields are marked *