ਸਪੀਕਰ ਕੁਲਤਾਰ ਸੰਧਵਾਂ ਵੱਲੋਂ ਕੋਟਕਪੂਰਾ ਦੀਆਂ ਮੰਡੀਆਂ ਦਾ ਦੌਰਾ, ਖਰੀਦ ਪ੍ਰਕਿਰਿਆ ‘ਚ ਆ ਰਹੀਆਂ ਕਮੀਆਂ ਤੁਰੰਤ ਦੂਰ ਕਰਨ ਦੇ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਸਮੇਤ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਕਣਕ ਦੀ ਚੱਲ ਰਹੀ ਸਰਕਾਰੀ ਖਰੀਦ ਸੰਬੰਧੀ ਕਿਸਾਨਾਂ, ਮਜ਼ਦੂਰਾਂ ਸਮੇਤ ਸਮਾਜ ਦੇ ਹੋਰ ਵਰਗਾਂ ਨਾਲ ਗੱਲਬਾਤ ਕਰਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਰਾਜ ਦੇ ਹੋਰ ਹਿੱਸਿਆਂ ਵਾਂਗ, ਕੋਟਕਪੂਰਾ ਮਾਰਕੀਟ ਕਮੇਟੀ ਦੇ ਅਧੀਨ ਆਉਣ ਵਾਲੀਆਂ ਮੰਡੀਆਂ ‘ਚ ਵੀ ਕਣਕ ਦੀ ਖਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਕੰਮ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਮੰਡੀਆਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਕਿਸਾਨਾਂ ਨੇ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਰਾਜ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ‘ਤੇ ਸੰਤੋਸ਼ ਪ੍ਰਗਟਾਇਆ ਅਤੇ ਕੁਝ ਮੰਡੀਆਂ ਵਿੱਚ ਆ ਰਹੀਆਂ ਕਮੀਆਂ ਬਾਰੇ ਵੀ ਦੱਸਿਆ। ਜਿਸ ‘ਤੇ ਵਿਧਾਨ ਸਭਾ ਦੇ ਸਪੀਕਰ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਇਹ ਕਮੀਆਂ ਦੂਰ ਕਰਨ ਦੇ ਨਿਰਦੇਸ਼ ਦਿੱਤੇ।

By Gurpreet Singh

Leave a Reply

Your email address will not be published. Required fields are marked *