ਗੁਰਪ੍ਰੀਤ ਸਿੰਘ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਆਪਣਾ ਸਪੱਸ਼ਟੀਕਰਨ ਸੌਂਪਣਗੇ। ਦੱਸ ਦਈਏ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਬਾਰੇ ਤਲਬ ਕੀਤਾ ਸੀ।
ਇਹ ਮੁੱਦਾ ਉਦੋਂ ਸਾਹਮਣੇ ਆਇਆ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਤੇ ਸਵਾਲ ਉਠਾਏ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਅਤੇ ਧਾਰਮਿਕ ਮੁੱਦੇ ‘ਤੇ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਸਮੂਹਿਕ ਰਾਏ ਲੈਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਾਣ-ਸਨਮਾਨ ਅਤੇ ਧਾਰਮਿਕ ਪਰੰਪਰਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ, ਅਤੇ ਇਸ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨਾ ਉਚਿਤ ਨਹੀਂ ਹੈ।
