ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ: ਅੱਜ ਬੰਦ ਹੋਣਗੇ ਕਿਵਾੜ

ਨੈਸ਼ਨਲ ਟਾਈਮਜ਼ ਬਿਊਰੋ :- ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਹਿਮਾਲਿਆਈ ਤੀਰਥ ਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਯਾਨੀ ਅੱਜ ਤੋਂ ਬੰਦ ਕਰ ਦਿੱਤੇ ਜਾਣਗੇ। ਸਰਦੀਆਂ ਦੇ ਮੌਸਮ ਅਤੇ ਬੀਤੇ ਦਿਨੀਂ ਤੋਂ ਪੈ ਰਹੀ ਬਰਫ਼ਬਾਰੀ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਦੇ ਕਪਾਟ ਬੰਦ ਕੀਤੇ ਜਾ ਰਹੇ ਹਨ। ਉਕਤ ਸਥਾਨ ‘ਤੇ ਹੋ ਰਹੀ ਭਾਰੀ ਬਰਫ਼ਬਾਰੀ ਕਾਰਨ ਪੂਰਾ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕਿਆ ਹੋਇਆ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ।

ਇਸ ਸਾਲ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਈ। ਚੁਣੌਤੀਆਂ ਦੇ ਬਾਵਜੂਦ ਇਸ ਸਾਲ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ 270,000 ਤੋਂ ਵੱਧ ਸ਼ਰਧਾਲੂਆਂ ਨੇ ਹੇਮਕੁੰਟ ਸਾਹਿਬ ਦੀ ਯਾਤਰਾ ਪੂਰੀ ਕੀਤੀ ਹੈ।

ਹੇਮਕੁੰਟ ਗੋਵਿੰਦ ਘਾਟ ਗੁਰਦੁਆਰੇ ਦੇ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ ਬੰਦ ਹੋਣ ਤੋਂ ਪਹਿਲਾਂ ਹੇਮਕੁੰਟ ਸਾਹਿਬ ਗੁਰਦੁਆਰੇ ਨੂੰ ਵਿਸ਼ੇਸ਼ ਤੌਰ ‘ਤੇ ਸਜਾਇਆ ਜਾਵੇਗਾ। ਯਾਤਰਾ ਦੀ ਸਮਾਪਤੀ ਲਈ 8 ਅਕਤੂਬਰ ਨੂੰ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਜਾਣਗੇ ਉਪਰੰਤ ਯਾਤਰਾ ਸੰਪੰਨ ਹੋਵੇਗੀ।  

By Gurpreet Singh

Leave a Reply

Your email address will not be published. Required fields are marked *