ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ ਹਾਲ ਹੀ ‘ਚ ਹੜ੍ਹਾਂ ਕਰਕੇ ਮਚਾਈ ਗਈ ਤਬਾਹੀ ਕਾਰਨ ਸੂਬਾ ਸਰਕਾਰ ਨੇ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਸੱਦਿਆ ਹੈ ਅਤੇ ਇਸ ਦੌਰਾਨ ਲੋਕਾਂ ਦੇ ਹਿਤ ‘ਚ ਕਈ ਅਹਿਮ ਫੈਸਲੇ ਲਏ ਜਾਣ ਦੀ ਉਮੀਦ ਹੈ।
ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ “ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।”
