ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

ਗੁਰਪ੍ਰੀਤ ਸਿੰਘ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕੱਲ੍ਹ, 22 ਅਕਤੂਬਰ ਨੂੰ ਸ਼ੁਰੂ ਹੋਵੇਗਾ ਅਤੇ 27 ਅਕਤੂਬਰ ਤੱਕ ਜਾਰੀ ਰਹੇਗਾ। ਪਹਿਲੇ ਦਿਨ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ ਅਤੇ ਗੈਰ-ਸਰਕਾਰੀ ਕੰਮਕਾਜ ਕੀਤਾ ਜਾਵੇਗਾ। ਸੈਸ਼ਨ ਦੌਰਾਨ, ਸਰਕਾਰੀ ਕਰਮਚਾਰੀਆਂ ਦੀ ਹੜਤਾਲ ਅਤੇ ਬੇਅਦਬੀ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਹੰਗਾਮਾ ਹੋਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਸੈਸ਼ਨ ਦੌਰਾਨ ਕੇਂਦਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅਮਰੀਕਾ ਨਾਲ ਪ੍ਰਸਤਾਵਿਤ ਵਪਾਰ ਸਮਝੌਤੇ ਦਾ ਵਿਰੋਧ ਕਰਨ ਵਾਲਾ ਮਤਾ ਵੀ ਪਾਸ ਹੋਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *