17 ਨਵੰਬਰ ਤੱਕ ਲਾਏ ਜਾਣਗੇ ਵਿਸ਼ੇਸ਼ ਟੀਕਾਕਰਣ ਕੈਂਪ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰੋਹਿਤ ਗੋਇਲ ਸਿਵਲ ਸਰਜਨ ਦੀ ਅਗਵਾਈ ਅਤੇ ਡਾ. ਰਿੰਕੂ ਚਾਵਲਾ ਤੇ ਡਾ. ਅਰਪਿਤ ਗੁਪਤਾ ਸਹਾਇਕ ਸਿਵਲ ਸਰਜਨ ਦੀ ਦੇਖ-ਰੇਖ ’ਚ ਜ਼ਿਲ੍ਹਾ ਫਾਜ਼ਿਲਕਾ ’ਚ ਵਿਸ਼ੇਸ਼ ਟੀਕਾਕਰਣ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਸਿਹਤ ਵਿਭਾਗ ਵੱਲੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਣ ਕੈਂਪ ਲਾਏ ਜਾ ਰਹੇ ਹਨ। ਇਸ ਦੌਰਾਨ ਗਰਭਵਤੀ ਮਾਵਾਂ ਅਤੇ ਪੰਜ ਸਾਲ ਤੱਕ ਦੇ ਜਿਹੜੇ ਬੱਚੇ ਕਿਸੇ ਕਾਰਨ ਟੀਕਾਕਰਣ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਣ ਹੋਇਆ ਹੈ, ਉਨ੍ਹਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।

ਇਸ ਹਫ਼ਤੇ ਦੌਰਾਨ ਵਿਸ਼ੇਸ਼ ਤੌਰ ’ਤੇ ਰੂਟੀਨ ਟੀਕਾਕਰਣ ਤੋਂ ਛੁੱਟ ਗਏ ਏਰੀਏ, ਦਾਣਾ ਮੰਡੀਆਂ, ਹਾਈ ਰਿਸਕ ਏਰੀਏ, ਸਲੱਮ ਏਰੀਏ, ਮਾਈਗ੍ਰੇਟਰੀ ਆਬਾਦੀ, ਝੁੱਗੀਆਂ, ਝੌਂਪੜੀਆਂ, ਭੱਠੇ, ਖਾਲੀ ਸਿਹਤ ਸੈਂਟਰਾਂ ਜਿਥੇ 2 ਜਾਂ 3 ਨਿਯਮਿਤ ਟੀਕਾਕਰਣ ਸ਼ੈਸ਼ਨ ਨਾ ਹੋਏ ਹੋਣ, ਪਹੁੰਚ ਤੋਂ ਦੂਰ ਆਬਾਦੀ, ਆਉੂਟਬ੍ਰੇਕ ਵਾਲੀ ਆਬਾਦੀ ਅਤੇ ਹੋਰ ਮੁਸ਼ਕਿਲ ਏਰੀਏ ਕਵਰ ਕੀਤੇ ਜਾਣਗੇ।

By Gurpreet Singh

Leave a Reply

Your email address will not be published. Required fields are marked *