SPS ਪਰਮਾਰ ਬਣੇ ਵਿਜੀਲੈਂਸ ਦੇ ਨਵੇਂ ਚੀਫ਼ ਡਾਇਰੈਕਟਰ, 2 IPS ਅਧਿਕਾਰੀਆਂ ਦੇ ਹੋਏ ਤਬਾਦਲੇ!

ਨੈਸ਼ਨਲ ਟਾਈਮਜ਼ ਬਿਊਰੋ :- 1997 ਬੈਚ ਦੇ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਤਬਾਦਲੇ ਦੇ ਹੁਕਮ ਜਾਰੀ ਕਰਦੇ ਹੋਏ ਜੀ. ਨਾਗਰੇਸ਼ਵਰ ਰਾਓ ਨੂੰ ਇਸ ਅਹੁਦੇ ਤੋਂ ਹਟਾ ਕੇ IPS ਪਰਮਾਰ ਨੂੰ ਇਹ ਚਾਰਜ ਦਿੱਤਾ ਗਿਆ ਹੈ, ਜੋ ਕਿ ਪਹਿਲਾਂ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਪੰਜਾਬ ਤਾਇਨਾਤ ਸਨ।

ਦੱਸ ਦੇਈਏ ਕਿ 16 ਫਰਵਰੀ ਨੂੰ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਦੀ ਥਾਂ ‘ਤੇ 1995 ਬੈਚ ਦੇ ਅਧਿਕਾਰੀ ਜੀ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦਾ ਚਾਰਜ ਦਿੱਤਾ ਗਿਆ ਸੀ। ਹੁਣ ਜੀ. ਨਾਗੇਸ਼ਵਰ ਏਡੀਜੀਪੀ ਪ੍ਰੋਵਿਜ਼ਨਿੰਗ ਦੇ ਕੰਮਕਾਜ ਨੂੰ ਦੇਖਣਗੇ, ਉਨ੍ਹਾਂ ਨੂੰ ਸੁਰਿੰਦਰ ਕੁਮਾਰ ਸ਼੍ਰੀਵਾਸਤਵ ਦੀ ਪੋਸਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਥੇ ਦੱਸਣਯੋਗ ਹੈ ਕਿ ਵਿਜੀਲੈਂਸ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ‘ਚ ਹੈ।

By Gurpreet Singh

Leave a Reply

Your email address will not be published. Required fields are marked *